04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪੁਲਿਸ ਚੌਂਕੀ ਟਾਂਗਰਾ ਦਾ ਚਾਰਜ ਏ. ਐੱਸ. ਆਈ. ਨਰਿੰਦਰ ਪਾਲ ਸਿੰਘ ਨੇ ਸੰਭਾਲਿਆ ਅਹੁਦਾ

ਅਜੀਤ ਡੈਸਕ 16-06-2026

ਟਾਂਗਰਾ, 15 ਜੂਨ (ਹਰਜਿੰਦਰ ਸਿੰਘ ਕਲੇਰ)-ਪੁਲਿਸ ਚੌਂਕੀ ਟਾਂਗਰਾ ਦੇ ਨਵੇਂ ਇੰਚਾਰਜ ਵਜੋਂ ਏ. ਐੱਸ. ਆਈ. ਨਰਿੰਦਰ ਪਾਲ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਇਲਾਕੇ ਵਿਚ ਨਸ਼ਿਆਂ ਦੇ ਕਾਰੋਬਾਰ, ਲੁੱਟ-ਖੋਹ ਦੀਆਂ ਵਾਰਦਾਤਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ ਅਤੇ ਕਿਸੇ ਵੀ ਅਪਰਾਧੀ ਨੂੰ ਕਾਨੂੰਨ ਤੋਂ ਬਚਣ ਨਹੀਂ ਦਿੱਤਾ ਜਾਵੇਗਾ। ਏ. ਐੱਸ. ਆਈ. ਨਰਿੰਦਰ ਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਘਟਨਾ ਸੰਬੰਧੀ ਤੁਰੰਤ ਸੂਚਨਾ ਦੇਣ। ਉਨ੍ਹਾਂ ਭਰੋਸਾ ਦਿਵਾਇਆ ਕਿ ਹਰ ਸ਼ਿਕਾਇਤ ‘ਤੇ ਨਿਰਪੱਖ ਕਾਰਵਾਈ ਕੀਤੀ ਜਾਵੇਗੀ ਅਤੇ ਹਰ ਵਿਅਕਤੀ ਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਜਾਂ ਸ਼ਿਕਾਇਤ ਹੋਵੇ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ ਜਾਂ ਪੁਲਿਸ ਚੌਂਕੀ ਟਾਂਗਰਾ ਵਿਖੇ ਆ ਕੇ ਆਪਣੀ ਗੱਲ ਰੱਖ ਸਕਦਾ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਨਵੇਂ ਚੌਂਕੀ ਇੰਚਾਰਜ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਇਲਾਕੇ ਵਿਚ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇਗੀ।

ਪਿਛਲੀ ਖ਼ਬਰ ਗੱਗੋਬੂਹਾ ਨੇੜੇ ਕਾਰ ਤੇ ਟਿੱਪਰ ਦੀ ਆਹਮੋ-ਸਾਹਮਣੀ ਟੱਕਰ ਦੌਰਾਨ ਔਰਤ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ’ਚ ਸ੍ਰੀ ਅੰਨਦਪੁਰ ਸਾਹਿਬ ਨੂੰ ਸੰਗਤਾਂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।