25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਬਿਆਸ 66 ਕੇ. ਵੀ. ਸਬ ਸਟੇਸ਼ਨ ਨੇੜੇ ਸੁੱਕੇ ਝਾੜ ’ਚ ਲੱਗੀ ਅੱਗ

ਅਜੀਤ ਡੈਸਕ 17-06-2026

ਬਿਆਸ, 16 ਜੂਨ (ਨਰਿੰਦਰ ਸਿੰਘ)-ਬਿਆਸ ਵਿਚ ਅੱਜ ਉਸ ਸਮੇਂ ਹੜਕੰਪ ਮਚ ਗਿਆ, ਜਦੋਂ 66 ਕੇ. ਵੀ. ਸਬ ਸਟੇਸ਼ਨ ਦੇ ਨੇੜੇ ਸੁੱਕੇ ਝਾੜਾਂ ਵਿਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੇ ਤੁਰੰਤ ਮੁਸ਼ਤੈਦੀ ਦਿਖਾਉਂਦੇ ਹੋਏ ਮੌਕੇ ‘ਤੇ ਪਹੁੰਚ ਕੇ ਹਾਲਾਤਾਂ ਨੂੰ ਕਾਬੂ ਕਰਨ ਲਈ ਯਤਨ ਸ਼ੁਰੂ ਕਰ ਦਿੱਤੇ। ਇਸ ਦੌਰਾਨ ਫਾਇਰ ਬ੍ਰਿਗੇਡ ਦੀ ਟੀਮ ਨੂੰ ਵੀ ਸੂਚਿਤ ਕੀਤਾ ਗਿਆ, ਜਿਸ ਨੇ ਸਮੇਂ ਸਿਰ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਵਿਚ ਅਹਿਮ ਭੂਮਿਕਾ ਨਿਭਾਈ। ਮੌਕੇ ‘ਤੇ ਪੁੱਜੇ ਜੇ. ਈ. ਭੁਪਿੰਦਰ ਸਿੰਘ ਪੱਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਗ ਸਬ ਸਟੇਸ਼ਨ ਦੇ ਨੇੜੇ ਖੜ੍ਹੇ ਸੁੱਕੇ ਝਾੜਾਂ ਵਿਚ ਲੱਗੀ ਸੀ ਅਤੇ ਤੇਜ਼ ਹਵਾ ਕਾਰਨ ਇਹ ਤੇਜ਼ੀ ਨਾਲ ਫੈਲਣ ਲੱਗ ਪਈ। ਅੱਗ ਦੀ ਲਪੇਟ ਵਿਚ ਆਉਣ ਕਾਰਨ ਰਈਆ ਖੁਰਦ ਫੀਡਰ ਦੀ ਮੇਨ ਕੇਬਲ ਨੂੰ ਵੀ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ ਸੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਕੇ ਸਥਿਤੀ ਨੂੰ ਕਾਬੂ ਵਿਚ ਰੱਖਿਆ।ਪ੍ਰਾਰੰਭਿਕ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਵਲੋਂ ਜਲਣਸ਼ੀਲ ਵਸਤੂ ਸੁੱਟੇ ਜਾਣ ਕਾਰਨ ਅੱਗ ਲੱਗੀ ਹੋ ਸਕਦੀ ਹੈ। ਉੱਧਰ ਫਾਇਰਮੈਨ ਹਰਮਨਜਿੰਦਰ ਸਿੰਘ ਨੇ ਦੱਸਿਆ ਕਿ ਜੰਡਿਆਲਾ ਗੁਰੂ ਫਾਇਰ ਸਟੇਸ਼ਨ ਨੂੰ ਸੂਚਨਾ ਮਿਲਣ ਦੇ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚੀ ਅਤੇ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ਨੂੰ ਪੂਰੀ ਤਰ੍ਹਾਂ ਬੁਝਾ ਦਿੱਤਾ ਗਿਆ ਹੈ। ਇਸ ਮੌਕੇ ਜੇ. ਈ. ਗੁਰਦੇਵ ਸਿੰਘ, ਜਸਵੰਤ ਸਿੰਘ ਲਾਈਨਮੈਨ, ਜਸਬੀਰ ਸਿੰਘ ਲਾਈਨਮੈਨ, ਤਾਰਸਪਾਲ ਸਿੰਘ ਰਈਆ ਤੋਂ, ਜੋਗਾ ਸਿੰਘ ਲਾਈਨਮੈਨ, ਬਲਵਿੰਦਰ ਸਿੰਘ ਲਾਈਨਮੈਨ, ਲਵਪ੍ਰੀਤ ਸਿੰਘ ਲਾਈਨਮੈਨ, ਜਸਵੰਤ ਸਿੰਘ ਲਾਈਨਮੈਨ ਹੋਰ ਬਿਜਲੀ ਮੁਲਾਜ਼ਮ ਤੇ ਫਾਇਰਮੈਨ ਜੋਬਨਜੀਤ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸਰਕਾਰੀ ਕਾਲਜ ਅਜਨਾਲਾ ਵਿਖੇ ਐੱਸ. ਆਈ. ਆਰ. ਸੰਬੰਧੀ ਹੋਈ ਟਰੇਨਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਮੁੱਖ ਮੰਤਰੀ ਤੇ ਅਪਰਾਧਿਕ ਮਾਮਲਾ ਦਰਜ ਕਰਨ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।