25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸਰਕਾਰੀ ਕਾਲਜ ਅਜਨਾਲਾ ਵਿਖੇ ਐੱਸ. ਆਈ. ਆਰ. ਸੰਬੰਧੀ ਹੋਈ ਟਰੇਨਿੰਗ

ਅਜੀਤ ਡੈਸਕ 17-06-2026

ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਸਰਕਾਰੀ ਕਾਲਜ ਅਜਨਾਲਾ ਵਿਖੇ ਚੋਣਕਾਰ ਅਫਸਰ-ਕਮ-ਐੱਸ. ਡੀ. ਐੱਮ. ਅਜਨਾਲਾ ਡਾ. ਚਾਰੂਮਿਤਾ ਦੀ ਅਗਵਾਈ ‘ਚ ਟਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਹਲਕੇ ਦੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.�ਜ਼), ਸੁਪਰਵਾਈਜ਼ਰਾਂ ਅਤੇ ਹੋਰ ਚੋਣ ਅਮਲੇ ਨੇ ਭਾਗ ਲਿਆ। ਇਸ ਮੌਕੇ ਐੱਸ.ਡੀ.ਐੱਮ. ਡਾ. ਚਾਰੂਮਿਤਾ ਨੇ ਚੋਣ ਅਮਲੇ ਨੂੰ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਪਡੇਟ ਕਰਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਯੋਗ ਵੋਟਰਾਂ ਦੇ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਨ, ਮ੍ਰਿਤਕ ਜਾਂ ਦੋਹਰੇ ਨਾਮਾਂ ਨੂੰ ਹਟਾਉਣ ਅਤੇ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਸਹੀ ਬਣਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੰਮ ਕੀਤਾ ਜਾਵੇ। ਟਰੇਨਿੰਗ ਦੌਰਾਨ ਉਨ੍ਹਾਂ ਫਾਰਮ ‘ਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜ਼ਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਜਾਣੂੰ ਕਰਵਾਉਂਦਿਆਂ ਉਨ੍ਹਾਂ ਹਾਜ਼ਰ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਆਉਣ ਵਾਲੀਆਂ ਚੋਣਾਂ ਲਈ ਸਹੀ ਅਤੇ ਪਾਰਦਰਸ਼ੀ ਵੋਟਰ ਸੂਚੀਆਂ ਤਿਆਰ ਕੀਤੀਆਂ ਜਾ ਸਕਣ। ਟਰੇਨਿੰਗ ਦੌਰਾਨ ਚੋਣ ਉਨ੍ਹਾਂ ਪ੍ਰਕਿਰਿਆ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।

ਪਿਛਲੀ ਖ਼ਬਰ ਲੈਕਚਰਾਰ ਕੇਡਰ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਅੱਗੇ ਰੱਖੀਆਂ ਅਧਿਆਪਕਾਂ ਦੀਆਂ ਮੰਗਾਂ ਅਗਲੀ ਖ਼ਬਰ ਬਿਆਸ 66 ਕੇ. ਵੀ. ਸਬ ਸਟੇਸ਼ਨ ਨੇੜੇ ਸੁੱਕੇ ਝਾੜ ’ਚ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।