25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਪਿੰਡ ਵਡਾਲਾ ਵੀਰਮ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਅਜੀਤ ਡੈਸਕ 17-06-2026

ਮਜੀਠਾ, 16 ਜੂਨ (ਜਗਤਾਰ ਸਿੰਘ ਸਹਿਮੀ)-ਆਤਮਾ ਸਕੀਮ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਮਜੀਠਾ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰਜੀਤ ਸਿੰਘ ਦੋਸਾਂਝ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਹਰਭਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਵਡਾਲਾ ਵੀਰਮ ਵਿਖੇ ਬਲਾਕ ਪੱਧਰੀ ‘ਖੇਤ ਬਚਾ� ਅਭਿਆਨ’ ਤਹਿਤ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਰਵਪੱਖੀ ਕੀਟ ਪ੍ਰਬੰਧਨ ਕੇਂਦਰ ਜਲੰਧਰ ਤੋਂ ਦਫ਼ਤਰ ਇੰਚਾਰਜ ਪੀ.ਸੀ. ਭਾਰਦਵਾਜ ਅਤੇ ਏ.ਪੀ.ਪੀ.�. ਡਾ. ਸੰਜੇ ਨੇ ਕਿਸਾਨਾਂ ਨੂੰ ਫਸਲਾਂ ਵਿਚ ਕੀੜਿਆਂ ਅਤੇ ਬਿਮਾਰੀਆਂ ਦੀ ਸਰਵਪੱਖੀ ਰੋਕਥਾਮ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਖੇਤੀਬਾੜੀ ਵਿਕਾਸ ਅਫ਼ਸਰ ਸਿਕੰਦਰ ਸਿੰਘ ਨੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਝੋਨੇ ਦੀ ਸਿੱਧੀ ਬਿਜਾਈ, ਮੱਕੀ ਦੀ ਕਾਸ਼ਤ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਜਿਪਸਮ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ (ਅੰਮ੍ਰਿਤਸਰ) ਤੋਂ ਡਾ. ਨਰਿੰਦਰ ਸਿੰਘ ਅਤੇ ਡਾ. ਗੁਰਮੀਤ ਸਿੰਘ ਨੇ ਆਪਣੇ-ਆਪਣੇ ਵਿਸ਼ਿਆਂ ਨਾਲ ਸੰਬੰਧਤ ਨਵੀਨਤਮ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਏ.ਡੀ.�. ਸਿਕੰਦਰ ਸਿੰਘ, ਏ.ਡੀ.�. ਅਮਨਪ੍ਰੀਤ ਸਿੰਘ, ਏ.ਈ.�. ਦਵਿੰਦਰ ਸਿੰਘ, ਬੀ.ਟੀ.ਐੱਮ. ਲਵਪ੍ਰੀਤ ਸਿੰਘ, ਏ.ਈ.�. ਕਮਲ ਕਾਹਲੋਂ, ਜਸਨਪ੍ਰੀਤ ਕੌਰ, ਰਵਨੀਤ ਸਿੰਘ, ਤਿਲਕ ਰਾਜ, ਧਰਮਿੰਦਰ ਸਿੰਘ, ਸਰਪੰਚ ਚਰਨਜੀਤ ਸਿੰਘ ਵਡਾਲਾ, ਪੰਚ ਬਲਵਿੰਦਰ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਸਵਿੰਦਰ ਸਿੰਘ, ਪੰਚ ਲਾਟੀ ਮਸੀਹ, ਨੰਬਰਦਾਰ ਅਵਤਾਰ ਸਿੰਘ ਬੁੱਢਾ ਥੇਹ, ਕਿਸਾਨ ਵੀਰ ਕੇਵਲ ਸਿੰਘ, ਜਗਦੀਪ ਸਿੰਘ ਤੇ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਵਲੋਂ ਮੁੱਖ ਮੰਤਰੀ ਨੂੰ ਬਰਖਾਸਤ ਕਰਨ ਦੀ ਰਾਜਪਾਲ ਤੋਂ ਕੀਤੀ ਮੰਗ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।