26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮਾਨਾਵਾਂਲਾ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਈ

ਅਜੀਤ ਡੈਸਕ 17-06-2026

ਉਠੀਆਂ, 16 ਜੂਨ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਮਾਨਾਵਾਂਲਾ ਦੀ ਪੰਚਾਇਤੀ ਜ਼ਮੀਨ ਦੀ ਅੱਜ ਪਿੰਡ ਦੇ ਸਰਪੰਚ ਹਰਮਨ ਸਿੰਘ ਦੀ ਹਾਜ਼ਰੀ ਵਿਚ ਬੋਲੀ ਕਰਵਾਈ ਗਈ। ਪੰਚਾਇਤੀ ਜ਼ਮੀਨ ਠੇਕੇ ‘ਤੇ ਲੈਣ ਵਾਲਿਆਂ ਕਿਸਾਨਾਂ ਨੇ ਵੱਧ ਤੋਂ ਵੱਧ ਜ਼ਮੀਨ ਠੇਕੇ ਤੇ ਲੈਣ ਲਈ ਬੋਲੀ ਦੀ ਅਵਾਜ ਦਿੱਤੀ। ਪਿੰਡ ਦੀ ਪੰਚਾਇਤ ਵੱਲੋਂ ਪਹਿਲੀ ਵਾਰ ਪੰਚਾਇਤੀ ਜ਼ਮੀਨ ਦੇ ਪਿਛਲੇ ਸਾਰੇ ਰਿਕਾਰਡ ਤੋੜ ਕੇ ਪਿਛਲੇ ਸਾਲ ਨਾਲੋਂ ਇਸ ਸਾਲ ਪੰਚਾਈਤੀ ਜ਼ਮੀਨ ਦੀ ਬੋਲੀ ਕਰਵਾ ਕੇ ਵੱਧ ਮੁਨਾਫਾ ਕਮਾਇਆ। ਪਿੰਡ ਦੇ ਸਰਪੰਚ ਨੇ ਦੱਸਿਆ ਹੈ ਕਿ ਕਿਸੇ ਵੀ ਸਿਆਸੀ ਪਾਰਟੀ ਨੇ ਕੋਈ ਦਖਲ ਅੰਦਾਜ਼ੀ ਨਹੀਂ ਕੀਤੀ। ਪਿੰਡ ਵਾਸੀਆਂ ਦੀ ਆਪਸੀ ਸਹਿਮਤੀ ਨਾਲ ਪੰਚਾਇਤ ਸੈਕਟਰੀ ਵਲੋਂ ਇਹ ਬੋਲੀ ਨੇਪਰੇ ਚੜਾਈ ਗਈ ਪਿੰਡ ਦੀ ਪੰਚਾਇਤੀ ਜ਼ਮੀਨ ਤੋਂ ਵੱਧ ਮੁਨਾਫਾ ਕਮਾਇਆ। ਪੰਚਾਇਤੀ ਜ਼ਮੀਨ ਦੀ ਬੋਲੀ ਦੇਣ ਲਈ ਕਿਸਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਪਿਛਲੀ ਖ਼ਬਰ ਮਹਿੰਗਾਈ ’ਚ ਕੀਤਾ ਵਾਧਾ ਵਾਪਸ ਲਵੇ ਕੇਂਦਰ ਸਰਕਾਰ-ਸਵਰਨ ਸਿੰਘ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਵਲੋਂ ਮੁੱਖ ਮੰਤਰੀ ਨੂੰ ਬਰਖਾਸਤ ਕਰਨ ਦੀ ਰਾਜਪਾਲ ਤੋਂ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।