27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਜਸਵਿੰਦਰ ਸਿੰਘ ਖ਼ਲਸਾ ਤੇ ਰਣਬੀਰ ਸਿੰਘ ਢੋਟਾ ਨੂੰ ਬੀ. ਸੀ. ਵਿੰਗ ਦੇ ਪ੍ਰਧਾਨ ਬਣਨ ‘ਤੇ ਕੀਤਾ ਸਨਮਾਨਿਤ

ਅਜੀਤ ਡੈਸਕ 17-06-2026

 ਬਾਬਾ ਬਕਾਲਾ ਸਾਹਿਬ, 16 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ ਦੀ ਸਿਫਾਰਸ਼ ਤੇ ਸੀਨੀਅਰ ਅਕਾਲੀ ਆਗੂ ਜਸਵਿੰਦਰ ਸਿੰਘ ਖਾਲਸਾ ਖਿਲਚੀਆਂ ਅਤੇ ਰਣਬੀਰ ਸਿੰਘ ਢੋਟਾ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਬੀ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ‘ਤੇ ਸਰਕਲ ਖਿਲਚੀਆਂ ਦੇ ਪ੍ਰਧਾਨ ਜਥੇਦਾਰ ਪੂਰਨ ਸਿੰਘ ਖਿਲਚੀਆਂ ਦੀ ਅਗਵਾਈ ਹੇਠ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਜਸਵਿੰਦਰ ਸਿੰਘ ਖਾਲਸਾ ਅਤੇ ਅਤੇ ਰਣਬੀਰ ਸਿੰਘ ਢੋਟਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ ਖਾਲਸਾ ਅਤੇ ਰਣਬੀਰ ਸਿੰਘ ਢੋਟਾ ਨੇ ਪਾਰਟੀ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਅਜਮਿੰਦਰ ਸਿੰਘ ਸਾਹਬਾ ਭੋਰਛੀ, ਡਾ: ਕੁਲਵਿੰਦਰ ਸਿੰਘ ਬਾਣੀਆਂ, ਦਿਆਲ ਸਿੰਘ ਖਿਲਚੀਆਂ, ਚੇਅਰਮੈਨ ਹਰਿੰਦਰ ਸਿੰਘ ਬੱਬੂ ਕਾਲੇਕੇ, ਸੁਰਜੀਤ ਸਿੰਘ ਖੂਹ ਵਾਲੇ, ਸੁਖਵੰਤ ਸਿੰਘ ਮੱਲ੍ਹਾ, ਸਤਪਾਲ ਸਿੰਘ ਨੱਥੋਕੇ, ਪ੍ਰਤਾਪ ਸਿੰਘ, ਗੁਰਦੇਵ ਸਿੰਘ ਬਾਬਾ ਸਾਵਣ ਸਿੰਘ ਨਗਰ, ਸਰਵਣ ਸਿੰਘ ਧਰਦਿਉ, ਕੌਂਸਲਰ ਕਰਮ ਸਿੰਘ, ਪ੍ਰਧਾਨ ਗੁਰਦਿਆਲ ਸਿੰਘ, ਬਖਸ਼ੀਸ਼ ਸਿੰਘ ਤੇ ਹੋਰ ਹਾਜ਼ਰ ਸਨ।

ਪਿਛਲੀ ਖ਼ਬਰ ਸੰਗਰਾਂਦ ਦਿਹਾੜੇ ਮੌਕੇ ਗੁਰਦੁਆਰਾ ਆਲਮਗੀਰ ਵਿਖੇ ਲੱਸੀ ਦੇ ਲੰਗਰ ਲਗਾਏ ਅਗਲੀ ਖ਼ਬਰ ਮਹਿੰਗਾਈ ’ਚ ਕੀਤਾ ਵਾਧਾ ਵਾਪਸ ਲਵੇ ਕੇਂਦਰ ਸਰਕਾਰ-ਸਵਰਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।