ਬਾਬਾ ਬਕਾਲਾ ਸਾਹਿਬ, 16 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 32ਵੀਂ ਸਾਲਾਨਾ ਬਰਸੀ 20 ਜੂਨ 2026, ਮੁਤਾਬਕ 6 ਹਾੜ, ਦਿਨ ਸ਼ਨੀਵਾਰ ਨੂੰ ਤਰਨਾ ਦਲ ਦੇ ਹੈੱਡਕੁਆਟਰ ਗੁ: ਛੇਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਤੇ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ। ਅੱਜ ਇੱਥੇ ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਭਾਈ ਮਨਜੀਤ ਸਿੰਘ ਕਥਾ ਵਾਚਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ, ਬਾਬਾ ਬਲਕਾਰ ਸਿੰਘ ਸੁਧਾਰ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ, ਸੂਬੇਦਾਰ ਹਰਜੀਤ ਸਿੰਘ ਮੁਖੀ ‘ਗੁਰੂ ਕੇ ਬੇਟੇ’ ਸਮਾਜ ਸੇਵੀ ਸੰਸਥਾ ਬਾਬਾ ਬਕਾਲਾ ਸਾਹਿਬ, ਭਾਈ ਗੁਰਜੰਟ ਸਿੰਘ ਪੱਡੇਆਣਾ ਮੁਖੀ ਧੀਆਂ ਦੇ ਰਖਵਾਲੇ ਸਮਾਜ ਸੇਵੀ ਸੰਸਥਾ ਅਤੇ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਮੁਖੀ ਸਾਹਿਬਾਨਾਂ ਵਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਮਿਤੀ 20 ਜੂਨ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਬਿਸ਼ਨ ਸਿੰਘ ਦੀ ਬਰਸੀ ਮੌਕੇ ਹੁੰਮ ਹੁੰਮਾ ਕੇ ਪੁੱਜਣ।
ਵੱਖ-ਵੱਖ ਜਥੇਬੰਦੀਆਂ ਵਲੋਂ 20 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸਿੰਘ ਸਾਹਿਬ ਬਾਬਾ ਬਿਸ਼ਨ ਸਿੰਘ ਦੀ ਬਰਸੀ ਮੌਕੇ ਪੁੱਜਣ ਲਈ ਅਪੀਲ
ਅਜੀਤ ਡੈਸਕ
17-06-2026