ਬਾਬਾ ਬਕਾਲਾ ਸਾਹਿਬ, 16 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਅੰਮ੍ਰਿਤਸਰ ਅਦਾਲਤ ਵਲੋਂ ਜ਼ਮਾਨਤ ਮਿਲਣ ਦੀ ਖ਼ਬਰ ਮਿਲਦਿਆਂ ਹੀ ਮਾਝੇ ਦੇ ਸਮੂਹ ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਜਥੇਦਾਰ ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਮਾਨਯੋਗ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਇਨਸਾਫ਼ ਅਤੇ ਕਾਨੂੰਨੀ ਪ੍ਰਕਿਰਿਆ ਉੱਤੇ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਨ ਵਾਲਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਸਰਕਾਰ ਵਲੋਂ ਕਾਨੂੰਨ ਨੂੰ ਛਿੱਕੇ ਟੰਗ ਕੇ ਦਰਜ ਕੀਤਾ ਗਿਆ ਕੇਸ ਜਿਵੇਂ ਅੱਜ ਮੂਧੇ ਮੂੰਹ ਡਿੱਗਿਆ ਹੈ ਇਵੇਂ ਹੀ 2027 ਵਿਚ ਇਹ ਸਰਕਾਰ ਵੀ ਮੂੰਹ ਪਰਨੇ ਡਿੱਗੇਗੀ, ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਤੇ ਵਰਕਰਾਂ ਨੂੰ ਪਰਚਿਆਂ ਨਾਲ ਡਰਾਇਆ ਨਹੀਂ ਜਾ ਸਕਦਾ ਅਤੇ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਵਜ਼ੀਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸਮੂਹ ਅਕਾਲੀ ਵਰਕਰਾਂ ਤੇ ਸਮਰਥਕਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਪੰਜਾਬ ਵਿਚੋਂ ਆਮ ਆਦਮੀ ਪਾਰਟੀ ਦਾ ਬਿਸਤਰਾ ਗੋਲ ਕਰਕੇ ਸੂਬੇ ਵਿਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੋਕ ਹਿਤੈਸ਼ੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ।
ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਵਰਕਰਾਂ ਨਵਾਂ ਜੋਸ਼ ਪੈਦਾ ਹੋਇਆ-ਜਥੇ. ਨਾਗੋਕੇ
ਅਜੀਤ ਡੈਸਕ
18-06-2026