ਬਾਬਾ ਬਕਾਲਾ ਸਾਹਿਬ, 16 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ 18 ਜੂਨ, ਦਿਨ ਵੀਰਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ । ਇਸ ਸੰਬੰਧੀ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ ਨੇ ਦੱਸਿਆ ਹੈ ਕਿ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ, ਜਿਨ੍ਹਾਂ ਦੇ ਭੋਗ 18 ਜੂਨ ਦਿਨ ਵੀਰਵਾਰ ਨੂੰ ਪਾਏ ਜਾਣਗੇ । ਉੇਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ । ਇਸ ਮੌਕੇ ਗੁਰੂ ਕੇ ਲੰਗਰ ਲਗਾਏ ਜਾਣਗੇ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਜਾਵੇਗੀ । ਅੱਜ ਆਰੰਭਤਾ ਵੇਲੇ ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਭਾਈ ਜੱਜ ਸਿੰਘ ਮਿਸ਼ਨਰੀ ਪ੍ਰਚਾਰਕ, ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ, ਭਾਈ ਰਛਪਾਲ ਸਿੰਘ ਗ੍ਰੰਥੀ ਸਿੰਘ, ਗੁਰਭੇਜ ਸਿੰਘ ਕੰਗ, ਜ: ਹਰਭਿੰਦਰ ਸਿੰਘ ਧਾਰੋਵਾਲੀ (ਇੰਚਾਰਜ ਲੰਗਰ), ਅਮਰਜੀਤ ਸਿੰਘ ਅਕਾਊਂਟੈਂਟ, ਸੁਖਜਿੰਦਰ ਸਿੰਘ ਹੈਰੀ ਖਜ਼ਾਨਚੀ, ਸਰਬਜੀਤ ਸਿੰਘ ਪੱਡਾ, ਤੇਜਿੰਦਰ ਸਿੰਘ ਬੱਲ ਸਠਿਆਲਾ, ਹਰਪ੍ਰੀਤ ਸਿੰਘ ਆਨੰਦ, ਬਲਜਿੰਦਰ ਸਿੰਘ ਭੁੱਲਰ, ਮੰਗਦੀਪ ਸਿੰਘ, ਜਸਵਿੰਦਰ ਸਿੰਘ ਕਾਲਾ, ਲਖਵਿੰਦਰ ਸਿੰਘ ਲੱਖਾ ਤੇ ਹੋਰਨਾਂ ਨੇ ਹਾਜ਼ਰੀ ਭਰੀ ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ 18 ਨੂੰ ਮਨਾਇਆ ਜਾਵੇਗਾ-ਮੈਨੇਜਰ ਭਾਈ ਜ਼ੱਫਰਵਾਲ
ਅਜੀਤ ਡੈਸਕ
18-06-2026