28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸੰਤ ਬਾਬਾ ਕੁਲਦੀਪ ਸਿੰਘ ਧੂਲਕਾ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦਾ ਸਨਮਾਨ

ਅਜੀਤ ਡੈਸਕ 18-06-2026

ਬਾਬਾ ਬਕਾਲਾ ਸਾਹਿਬ, 16 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸੰਤ ਬਾਬਾ ਕੁਲਦੀਪ ਸਿੰਘ ਧੂਲਕਾ ਕਾਰ ਸੇਵਾ ਸ੍ਰੀ ਆਨੰਦਪੁਰ ਸਾਹਿਬ ਵਾਲੇ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਉਨ੍ਹਾਂ ਨੂੰ ਗੁਰੂ ਘਰ ਤੋਂ ਸਿਰੋਪਾ� ਦੀ ਬਖਸ਼ਿਸ਼ ਕੀਤੀ। ਜ਼ਿਕਰਯੋਗ ਹੈ ਕਿ ਸੰਤ ਬਾਬਾ ਕੁਲਦੀਪ ਸਿੰਘ, ਜੋ ਕਿ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਧੂਲਕਾ ਦੇ ਜੰਮਪਲ ਹਨ ਅਤੇ ਅੱਜਕੱਲ੍ਹ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਾਰ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਵੀ ਬਿਅੰਤ ਸੇਵਾਵਾਂ ਨਿਭਾਈਆਂ ਹਨ। ਇਸ ਮੌਕੇ ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਂਟੈਂਟ, ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ, ਗੁਰਭੇਜ ਸਿੰਘ ਕੰਗ, ਜਥੇ: ਹਰਭਿੰਦਰ ਸਿੰਘ ਧਾਰੋਵਾਲੀ, ਤੇਜਿੰਦਰ ਸਿੰਘ ਬੱਲ ਸਠਿਆਲਾ, ਹਰਪ੍ਰੀਤ ਸਿੰਘ ਆਨੰਦ, ਬਲਜਿੰਦਰ ਸਿੰਘ ਭੁੱਲਰ, ਮੰਗਦੀਪ ਸਿੰਘ, ਜਸਵਿੰਦਰ ਸਿੰਘ ਕਾਲਾ ਤੇ ਲਖਵਿੰਦਰ ਸਿੰਘ ਲੱਖਾ ਹਾਜ਼ਰ ਸਨ ।

ਪਿਛਲੀ ਖ਼ਬਰ ਡੀ.ਸੀ. ਨੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਟਰੇਨਿੰਗ ਪ੍ਰੋਗਰਾਮ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ 18 ਨੂੰ ਮਨਾਇਆ ਜਾਵੇਗਾ-ਮੈਨੇਜਰ ਭਾਈ ਜ਼ੱਫਰਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।