06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਗੁਰਮਤਿ ਮੰਦਾਵਣੀ ਗੁਰੂ ਲਾਧੋ ਰੇ ਸੰਗੀਤ ਪਾਠਸ਼ਾਲਾ ਵਲੋਂ ਤੰਤੀ ਸਾਜਾਂ ਨਾਲ ਕੀਰਤਨ ਸਮਾਗਮ ਅੱਜ

ਅਜੀਤ ਡੈਸਕ 18-06-2026
ਬਾਬਾ ਬਕਾਲਾ ਸਾਹਿਬ, 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਮਤਿ ਮੰਦਾਵਣੀ ਗੁਰੂ ਲਾਧੋ ਰੇ ਸੰਗੀਤ ਪਾਠਸ਼ਾਲਾ ਬਾਬਾ ਬਕਾਲਾ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਸ਼ਹੀਦਾਂ ਦੇ ਸਿਰਤਾਜ ਧੰਨ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਮਿਤੀ 18 ਜੂਨ 2026, ਦਿਨ ਵੀਰਵਾਰ ਨੂੰ ਸ਼ਾਮ 8:45 ਰਾਤ ਵਜੇ ਤੋਂ 11:00 ਵਜੇ ਰਾਤ ਤੱਕ ਭਾਈ ਦੀਦਾਰ ਸਿੰਘ ਦੀ ਅਗਵਾਈ ਹੇਠ, ਦੀਵਾਨ ਹਾਲ, ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮਤਿ ਮੰਦਾਵਣੀ ਗੁਰੂ ਲਾਧੋ ਰੇ ਸੰਗੀਤ ਪਾਠਸ਼ਾਲਾ ਬਾਬਾ ਬਕਾਲਾ ਸਾਹਿਬ ਦੇ ਮੁਖੀ ਮਲਕੀਅਤ ਸਿੰਘ ਨੇ ਦੱਸਿਆ ਹੈ ਕਿ ਸਮੁੱਚਾ ਕੀਰਤਨ ਸਮਾਗਮ ਤੰਤੀ ਸਾਜ਼ਾਂ ਰਬਾਬ, ਤਾਊਸ, ਦਿਲਰੁਬਾ, ਮਿਰਦੰਗ, ਪੁਰਾਤਨ ਗਾਇਨ ਸ਼ੈਲੀ ਵਿਚ ਹੋਵੇਗਾ । ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਗੁਰਪਾਲ ਸਿੰਘ ਜੀ ਰਬਾਬੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਨਗੇ । ਭਾਈ ਨਿਸ਼ਾਨ ਸਿੰਘ ਜ਼ੱਫਰਵਾਲ ਮੈਨੇਜਰ ਗੁਰਦੁਆਰਾ ਸਾਹਿਬ ਪਾ: ਨੌਵੀਂ, ਬਾਬਾ ਬਕਾਲਾ ਸਾਹਿਬ ਨੇ ਸਾਰੀਆਂ ਸੰਗਤਾਂ ਨੂੰ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਹੈ ।
ਪਿਛਲੀ ਖ਼ਬਰ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਪਿੰਡ ਵਜੀਦਕੇ ਖ਼ੁਰਦ ਵਿਖੇ ਐਨ.ਆਰ.ਆਈ. ਪਰਿਵਾਰ ਦੇ ਘਰੋਂ ਨਕਦੀ ਤੇ ਗਹਿਣੇ ਚੋਰੀ, ਪੁਲਿਸ ਵਲੋਂ ਜਾਂਚ ਸ਼ੁਰੂz

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।