ਮੱਤੇਵਾਲ, 17 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਥਾਣਾ ਮੱਤੇਵਾਲ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ। ਥਾਣਾ ਮੱਤੇਵਾਲ ਵਲੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਹਿਤਾ ਰੋਡ ‘ਤੇ ਪਿੰਡ ਤਨੇਲ ਨਜ਼ਦੀਕ ਪੁਲਿਸ ਵਲੋਂ ਸ਼ੱਕ ਦੇ ਅਧਾਰ ਤੇ ਸੜਕ ਕੰਡੇ ਬਿਨਾਂ ਨੰਬਰ ਤੋਂ ਐਕਟਿਵਾ ਤੇ ਖੜ੍ਹੇ ਦੋ ਵਿਅਕਤੀਆਂ ਦੀ ਤਲਾਸ਼ੀ ਲੈਣ ਤੇ ਉਨ੍ਹਾਂ ਦੋਹਾਂ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ ਉਪਰੋਕਤ ਦੋਹਾਂ ਦੀ ਪਹਿਚਾਣ ਗੁਰਨਿਸ਼ਾਨ ਸਿੰਘ ਉਰਫ ਨਿਸ਼ਾਨ ਪੁੱਤਰ ਜਤਿੰਦਰ ਸਿੰਘ ਵਾਸੀ ਪਿੰਡ ਚੋਗਾਵਾਂ ਤੇ ਹਰਜੀਤ ਸਿੰਘ ਗੋਰਾ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਭੋਏ ਵਜੋਂ ਹੋਈ। ਪੁਲਿਸ ਵਲੋਂ ਦੋਹਾਂ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਨੰਬਰ 75/26 ਅਧੀਨ ਐੱਨ.ਡੀ.ਪੀ.ਐੱਸ. ਐਕਟ 21, 27 ਤਹਿਤ ਮਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।