ਬਾਬਾ ਬਕਾਲਾ ਸਾਹਿਬ, 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਨਜ਼ਦੀਕੀ ਪਿੰਡ ਜੱਲੂਵਾਲ ਵਿਖੇ ਭਾਈ ਮੁਖਤਾਰ ਸਿੰਘ ਦੇ ਗ੍ਰਹਿ ਵਿਖੇ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਵਲੋਂ ਵੱਡਾ ਇਕੱਠ ਕੀਤਾ ਗਿਆ, ਜਿਸਨੂੰ ਸੰਬੋਧਨ ਕਰਦਿਆਂ ਸਰਪੰਚ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ) ਦੇ ਹੱਕ ਵਿਚ ਹਨ੍ਹੇਰੀ ਚੱਲ ਰਹੀ ਹੈ ਲੋਕ ਰਿਵਾਇਤੀ ਪਾਰਟੀਆਂ ਤੋਂ ਦੁਖੀ ਹ ੋਕੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਨਾਲ ਜੁੜ ਰਹੇ ਹਨ । ਉਨ੍ਹਾਂ ਕਿਹਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪਿੰਡ-ਪਿੰਡ ਵਿਚ ਪਾਰਟੀ ਦੀਆਂ ਨਵੀਆਂ ਕਮੇਟੀ ਗਠਿਤ ਕੀਤੀ ਜਾ ਰਹੀਆਂ ਹਨ ਅਤੇ ਲੋਕਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਵੱਡਾ ਉਤਸ਼ਾਹ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦਾ ਹੀ ਹੈ, ਕਿਉਂਕਿ ਲੋਕਾਂ ਦਾ ਝੁਕਾਅ ਹੁਣ ਪੰਜਾਬ ਵਿਚ ਨਵੇਂ ਬਦਲਾਅ ਵੱਲ ਹੀ ਹੈ । ਪਿੰਡ ਜੱਲੂਵਾਲ ਵਿਖੇ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿਚ ਕਮੇਟੀ ਮੈਂਬਰ ਮੁਖਤਾਰ ਸਿੰਘ, ਧੀਰ ਸਿੰਘ, ਅਵਤਾਰ ਸਿੰਘ, ਗੁਰਮੁੱਖ ਸਿੰਘ, ਹਰਬੀਰ ਸਿੰਘ, ਜਸਪਾਲ ਸਿੰਘ, ਹਰਿੰਦਰ ਸਿੰਘ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਗਿਤਾਜ ਸਿੰਘ, ਰਾਮ ਸਿੰਘ, ਅੰਮ੍ਰਿਤਪਾਲ ਸਿੰਘ, ਜਗਜੀਤ ਸਿੰਘ, ਹੀਰਾ ਸਿੰਘ ਦੇ ਨਾਂ ਵਰਨਣਯੋਗ ਹਨ । ਇਸ ਮੌਕੇ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਸਰਬਜੀਤ ਸਿੰਘ ਖਾਨਪੁਰ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਬਲਵੰਤ ਸਿੰਘ ਵਜ਼ੀਰ ਭੁੱਲਰ, ਬਲਦੇਵ ਸਿੰਘ ਪ੍ਰਧਾਨ ਰਈਆ, ਹਰਬੰਸ ਸਿੰਘ ਦੌਲੋ ਨੰਗਲ, ਆਲਮ ਸਿੰਘ ਦੋਲੋ ਨੰਗਲ, ਗੁਰਪ੍ਰੀਤ ਸਿੰਘ ਦੋਲੋਨੰਗਲ, ਪ੍ਰਭਜੀਤ ਸਿੰਘ ਦੋਲੋ ਨੰਗਲ, ਅੰਗਰੇਜ਼ ਸਿੰਘ ਦੋਲੋ ਨੰਗਲ, ਰਸ਼ਪਾਲ ਸਿੰਘ ਦੋਲੋ ਨੰਗਲ, ਸੁਖਜੀਤ ਸਿੰਘ ਗਿੱਲ ਖਾਨਪੁਰ ਆਦਿ ਹਾਜ਼ਰ ਸਨ।