07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸੈਂਕੜੇ ਲੋਕਾਂ ਨੇ ਕਰਵਾਈ ਅੱਖਾਂ ਦੀ ਮੁਫ਼ਤ ਜਾਂਚ-ਸਹੋਤਾ

ਅਜੀਤ ਡੈਸਕ 18-06-2026
ਬਿਆਸ, 17 ਜੂਨ (ਨਰਿੰਦਰ ਸਿੰਘ)-ਕਸਬਾ ਬਿਆਸ ਨੇੜੇ ਪਿੰਡ ਵਜ਼ੀਰ ਭੁੱਲਰ ‘ਚ ਲਗਾਏ ਗਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ ‘ਚ ਸੈਂਕੜੇ ਲੋਕਾਂ ਨੇ ਆਪਣੀਆਂ ਅੱਖਾਂ ਦਾ ਚੈੱਕਅਪ ਕਰਵਾਇਆ। ਇਹ ਕੈਂਪ �ਮ ਪ੍ਰਕਾਸ਼ ਆਈ ਕੇਅਰ ਹਸਪਤਾਲ ਅੰਮ੍ਰਿਤਸਰ ਵਲੋਂ ‘ਪ੍ਰਕਾਸ਼ ਦੀਪ ਪ੍ਰੋਗਰਾਮ’ ਤਹਿਤ ਗੁਰਦੁਆਰਾ ਸ੍ਰੀ ਚਰਨ ਕਮਲ ਸਾਹਿਬ ਵਿਖੇ ਲਗਾਇਆ ਗਿਆ ਅਤੇ ਵਿਸ਼ੇਸ਼ ਤੌਰ ਤੇ 350 ਸਾਲਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ। ਡਾਕਟਰਾਂ ਦੀ ਟੀਮ ਵਲੋਂ ਕੰਪਿਊਟਰ ਤਕਨੀਕ ਰਾਹੀਂ ਅੱਖਾਂ ਦੀ ਜਾਂਚ ਕੀਤੀ ਗਈ। ਲੋੜਵੰਦਾਂ ਨੂੰ ਮੁਫਤ ਦਾਰੂ, ਐਨਕਾਂ ਅਤੇ ਦਵਾਈਆਂ ਦਿੱਤੀਆਂ ਗਈਆਂ। ਇਸ ਕੈਂਪ ਦਾ ਪ੍ਰਬੰਧ ਆਪ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਸਹੋਤਾ, ਬਲਵਿੰਦਰ ਸਿੰਘ, ਸਮਾਜ ਸੇਵੀ ਪ੍ਰਧਾਨ ਰਈਆ ਸੁਖਵਿੰਦਰ ਸਿੰਘ ਮੱਤੇਵਾਲ, ਭਗਵੰਤ ਸਿੰਘ ਸ਼ੋਸ਼ਲ ਮੀਡੀਆ ਸੈਕਟਰੀ, ਕਪੂਰ ਸਿੰਘ ਵਲੋਂ ਕੀਤਾ ਗਿਆ। ਇਸ ਕੈਂਪ ਦੌਰਾਨ ਲੰਗਰ ਦਾ ਖਾਸ ਪ੍ਰਬੰਧ ਵੀ ਰਿਹਾ। ਪਿੰਡ ਵਾਸੀਆਂ ਵਲੋਂ ਸਹੋਤਾ ਦੀ ਕਾਫੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਅਨੰਦ ਕਾਲਜ ਜੇਠੂਵਾਲ ਵਲੋਂ ਕੈਂਪ ਲਾ ਕੇ ਬੱਚਿਆਂ ਨੂੰ ਦਾਖ਼ਲਿਆਂ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਰਾਊਂਡ ਗਲਾਸ ਗੁਰੂ ਤੇਗ ਬਹਾਦਰ ਹਾਕੀ ਲੀਗ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।