07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਫ਼ਰਜ਼, ਮੁੱਖ ਮੰਤਰੀ ਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇਣਾ ਚਾਹੀਦਾ-ਹਰਪ੍ਰਤਾਪ ਸਿੰਘ ਅਜਨਾਲਾ

ਅਜੀਤ ਡੈਸਕ 18-06-2026
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੀ ਵੀਡੀ� ਮਾਮਲੇ ਸੰਬੰਧੀ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਾਰੀ ਕੀਤੇ ਹੁਕਮਨਾਮੇ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਲਈ ਸਰਵਉੱਚ ਹੈ ਅਤੇ ਇਸ ਦੇ ਫ਼ੈਸਲਿਆਂ ਤੇ ਮਰਿਆਦਾ ਦਾ ਸਤਿਕਾਰ ਕਰਨਾ ਹਰ ਵਿਅਕਤੀ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੁਨੀਆਂ ਭਰ ਦਾ ਸਭ ਤੋਂ ਵੱਡਾ ਜਰਨੈਲ ਸੀ ਤੇ ਉਨ੍ਹਾਂ ਵਲੋਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਸਿਰ ਨਿਵਾ ਕੇ ਸਤਿਕਾਰ ਨਾਲ ਮੰਨਿਆ ਸੀ ਅਤੇ ਆਪਣੇ ਆਪ ਨੂੰ ਉਸ ਤੋਂ ਉੱਪਰ ਨਹੀਂ ਸਮਝਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਚਾਰ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਸ ਪੂਰੇ ਮਾਮਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਿਰ ਝੁਕਾਉਂਦਿਆਂ ਆਪਣੇ ਅਹੁਦੇ ਤੋਂ ਨੈਤਿਕ ਤੌਰ ‘ਤੇ ਅਸਤੀਫ਼ਾ ਵੀ ਦੇ ਦੇਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ, ਜ਼ਿਲ੍ਹਾ ਕੋਆਰਡੀਨੇਟਰ ਮੌਂਟੀ ਸਹਿਗਲ, ਚੇਅਰਮੈਨ ਸੁਖਜਿੰਦਰ ਸਿੰਘ ਗੁੱਜਰਪੁਰਾ, ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਬਲਾਕ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ ਅਤੇ ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ, ਸਾਬਕਾ ਚੇਅਰਮੈਨ ਦਲਜੀਤ ਸਿੰਘ ਸੋਨੂੰ, ਗੁਰਿੰਦਰਬੀਰ ਸਿੰਘ ਮਾਹਲ, ਗੁਰਦੇਵ ਸਿੰਘ ਨਿੱਝਰ, ਬਲਜੀਤ ਸਿੰਘ ਸਲੇਮਪੁਰਾ, ਮਨਪ੍ਰੀਤ ਸਿੰਘ ਸਾਰੰਗਦੇਵ, ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਸਰਬਜੋਤ ਸਿੰਘ ਮਾਹਲ, ਹਰਪਾਲ ਸਿੰਘ ਹਾਸ਼ਮਪੁਰਾ, ਹਰਪ੍ਰੀਤ ਸਿੰਘ ਸੈਂਸਰਾ, ਗੁਰਪ੍ਰੀਤ ਸਿੰਘ ਗੋਪੀ ਨੰਗਲ, ਜਗਰੂਪ ਸਿੰਘ ਨੰਗਲ ਤੇ ਦਲਵਿੰਦਰ ਸਿੰਘ ਬੁੱਟਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰ ਵਲੋਂ ਰਾਸ਼ਨ ਵੰਡ ਪ੍ਰਣਾਲੀ ’ਚ ਕੀਤੇ ਨਵੇਂ ਬਦਲਾਅ ਕਾਰਨ ਖਪਤਕਾਰ ਤੇ ਡੀਪੂ ਹੋਲਡਰ ਪ੍ਰੇਸ਼ਾਨ ਅਗਲੀ ਖ਼ਬਰ ਅਨੰਦ ਕਾਲਜ ਜੇਠੂਵਾਲ ਵਲੋਂ ਕੈਂਪ ਲਾ ਕੇ ਬੱਚਿਆਂ ਨੂੰ ਦਾਖ਼ਲਿਆਂ ਸੰਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।