07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਨਾਇਬ ਤਹਿਸੀਲਦਾਰ ਰੁਸਤਮ ਕੁਮਾਰ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 18-06-2026
ਬਾਬਾ ਬਕਾਲਾ ਸਾਹਿਬ, 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਰੁਸਤਮ ਕੁਮਾਰ ਨੇ ਬਤੌਰ ਨਾਇਬ ਤਹਿਸੀਲਦਾਰ ਬਿਆਸ ਵਜੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ । ਉਨ੍ਹਾਂ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਕੁਝ ਸਮਾਂ ਗੁਰਬਾਣੀ ਸਰਵਣ ਕੀਤੀ । ਇਸ ਮੌਕੇ ਇੰਚਾਰਜ ਭਾਈ ਸੁਖਵਿੰਦਰ ਸਿੰਘ ਬੁਤਾਲਾ ਨਾਇਬ ਤਹਿਸੀਲਦਾਰ ਰੁਸਤਮ ਕੁਮਾਰ ਨੂੰ ਗੁਰੂ ਘਰ ਤੋਂ ਸਿਰੋਪਾਉ ਦੀ ਬਖ਼ਸ਼ਿਸ਼ ਕੀਤੀ । ਇਸ ਮੌਕੇ ਸਵਿੰਦਰ ਸਿੰਘ ਰਜਾਦੇਵਾਲ, ਸਾ: ਮੀਤ ਮੈਨੇਜਰ, ਨੰਬਰਦਾਰ ਸਿਮਰਤ ਸਿੰਘ, ਪ੍ਰਿੰਸਜੀਤ ਸਿੰਘ ਪਟਵਾਰੀ, ਬਾਬਾ ਗੁਰਮੇਜ ਸਿੰਘ, ਦਿਲਬਾਗ ਸਿੰਘ, ਜਥੇਦਾਰ ਗੁਰਭੇਜ ਸਿੰਗ ਕੰਗ ਸਰਾਂ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਸਵਿੰਦਰ ਸਿੰਘ ਕਾਲਾ, ਲਖਵਿੰਦਰ ਸਿੰਘ ਮੰਗਦੀਪ ਸਿੰਘ, ਹਰਪ੍ਰੀਤ ਸਿੰਘ ਆਨੰਦ ਅਤੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲ ਸਾਹਿਬਾਨ ਵਲੋਂ 20 ਨੂੰ ਸਿੰਘ ਸਾਹਿਬ ਬਾਬਾ ਬਿਸ਼ਨ ਸਿੰਘ ਦੀ ਬਰਸੀ ਮੌਕੇ ਪੁੱਜ... ਅਗਲੀ ਖ਼ਬਰ ਸਰਕਾਰ ਵਲੋਂ ਰਾਸ਼ਨ ਵੰਡ ਪ੍ਰਣਾਲੀ ’ਚ ਕੀਤੇ ਨਵੇਂ ਬਦਲਾਅ ਕਾਰਨ ਖਪਤਕਾਰ ਤੇ ਡੀਪੂ ਹੋਲਡਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।