ਬਾਬਾ ਬਕਾਲਾ ਸਾਹਿਬ, 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਬਿਸ਼ਨ ਸਿੰਘ ਦੀ 32ਵੀਂ ਬਰਸੀ 20 ਜੂਨ 2026, ਮੁਤਾਬਕ 6 ਹਾੜ ਨੂੰ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਅਤੇ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ । ਅੱਜ ਇੱਥੇ ਪ੍ਰਿੰ: ਦਿਲਬਾਗ ਸਿੰਘ ਮਾਨ ਗੁਰੂ ਤੇਗ ਬਹਾਦਰ ਖਾਲਸਾ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ, ਪ੍ਰਿੰ: ਕੁਲਬੀਰ ਸਿੰਘ ਮਾਨ ਦਸ਼ਮੇਸ਼ ਪਬਲਿਕ ਸੀ: ਸੂ: ਸਕੂਲ, ਬਾਬਾ ਬਕਾਲਾ ਸਾਹਿਬ, ਪ੍ਰਿੰ: ਰਘਬੀਰ ਸਿੰਘ ਸੋਹਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ, ਚੂੰਗ, ਪ੍ਰਿੰ: ਦਿਲਬਾਗ ਸਿੰਘ ਭੁੱਲਰ ਸ਼ਹੀਦ ਊਧਮ ਸਿੰਘ ਸਕੂਲ, ਸਰਾਂ ਤਲਵੰਡੀ ਅਤੇ ਪ੍ਰਿੰ: ਨਗੀਨ ਸਿੰਘ ਬੱਲ ਸੰਤਸਰ ਪਬਲਿਕ ਸਕੂਲ, ਬੁਤਾਲਾ ਨੇ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਮਿਤੀ 20 ਜੂਨ, ਦਿਨ ਸ਼ਨੀਵਾਰ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਬਿਸ਼ਨ ਸਿੰਘ ਦੀ ਬਰਸੀ ਮੌਕੇ ਹੁੰਮ ਹੁੰਮਾ ਕੇ ਪੁੱਜਣ।