07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਸ਼ਰਧਾਲੂਆਂ ਨਾਲ ਉੱਤਰਾਖੰਡ ਪੁਲਿਸ ਵਲੋਂ ਕੀਤੀ ਵਧੀਕੀ ਦੀ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਹੋਵੇ ਕਾਰਵਾਈਂ-ਬਾਬਾ ਮੇਜਰ ਸਿੰਘ ਸੋਢੀ

ਅਜੀਤ ਡੈਸਕ 23-06-2026

ਜੇਠੂਵਾਲ, 21 ਜੂਨ (ਮਿੱਤਰਪਾਲ ਸਿੰਘ ਰੰਧਾਵਾ)- ਉੱਤਰਾਖੰਡ ਸੂਬੇ ਵਿਚ ਸਿੱਖ ਗੁਰਧਾਮ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹਰ ਸਾਲ ਲੱਖਾਂ ਸ਼ਰਧਾਲੂ ਦਰਸ਼ਨ ਦੀਦਾਰੇ ਕਰਨ ਲਈ ਜਾਂਦੇ ਹਨ ਉਨਾਂ ਦੀ ਸੁਰੱਖਿਆ ਲਈ ਉੱਤਰਾਖੰਡ ਸਰਕਾਰ ਢੁਕਵੇਂ ਪ੍ਰਬੰਧ ਕਰੇ ਬੀਤੇ ਦਿਨ ਉੱਤਰਾਖੰਡ ਦੇ ਕਰਣ ਪ੍ਰਯਾਗ ਵਿਖੇ ਸਿੱਖ ਸ਼ਰਧਾਲੂ ਜੋ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੇ ਸਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਉਨ੍ਹਾਂ ਨਾਲ ਬਹਿਸਬਾਜ਼ੀ ਕੀਤੀ ਗਈ ਅਤੇ ਪੁਲਿਸ ਵਲੋਂ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਸਿੱਖ ਸ਼ਰਧਾਲੂ ਨੌਜਵਾਨਾਂ ਦੀਆਂ ਦਸਤਾਰਾਂ ਉਤਾਰੀਆਂ ਗਈਆਂ ਅਤੇ ਵਧੀਕੀ ਵੀ ਕੀਤੀ ਗਈ ਪਰ ਅਜੇ ਤੱਕ ਸਰਕਾਰ ਨੇ ਸਿੱਖ ਸ਼ਰਧਾਲੂਆਂ ਨਾਲ ਵਧੀਕੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਅਤੇ ਉੱਤਰਾਖੰਡ ਸਰਕਾਰ ਕਰਣ ਪ੍ਰਯਾਗ ਵਿਖੇ ਸਿੱਖ ਸ਼ਰਧਾਲੂਆਂ ਨਾਲ ਵਧੀਕੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਜਾਂਚ ਕਰਕੇ ਉਨ੍ਹਾਂ ਵਿਰੁੱਧ ਢੁੱਕਵੀਂ ਕਾਰਵਾਈ ਕਰੇ ਅਤੇ ਸ਼ਰਧਾਲੂਆਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਦਸ਼ਮੇਸ਼ ਤਰਨਾ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਵਲੋਂ ਜੇਠੂਵਾਲ ਵਿਖੇ ਦਮਦਮੀ ਟਕਸਾਲ ਦੇ ਲਿਖਾਰੀ ਭਾਈ ਸ਼ਮਸ਼ੇਰ ਸਿੰਘ ਜੇਠੂਵਾਲ ਤੇ ਗੁਰਦੇਵ ਸਿੰਘ ਮੈਹਣੀਆਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ। ਬਾਬਾ ਸੋਢੀ ਨੇ ਕਿਹਾ ਕਿ ਸਿੱਖਾਂ ਦੀ ਦਸਤਾਰ ਅਤੇ ਕਿਰਪਾਨ ਉਨ੍ਹਾਂ ਦੇ ਧਾਰਮਿਕ ਕੱਕਾਰ ਹਨ, ਜਿਨ੍ਹਾਂ ਨੂੰ ਪਹਿਨਣ ਦਾ ਸਿੱਖਾਂ ਨੂੰ ਸੰਵਿਧਾਨਕ ਹੱਕ ਹਾਸਿਲ ਹੈ, ਅਤੇ ਕਰਣ ਪ੍ਰਯਾਗ ਵਿਖੇ ਵਾਪਰੀ ਘਟਨਾ ਨਾਲ ਸਿੱਖ ਸ਼ਰਧਾਲੂਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਅਤੇ ਉੱਤਰਾਖੰਡ ਸਰਕਾਰ ਅਤੇ ਪੁਲਿਸ ਸ਼ਰਧਾਲੂਆਂ ਦੀ ਆਮਦ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਅਜਿਹੀ ਘਟਨਾ ਨਾ ਵਾਪਰੇ ਤੇ ਸਿੱਖ ਸ਼ਰਧਾਲੂ ਬਿਨਾਂ ਕਿਸੇ ਡਰ ਭੈਅ ਤੋਂ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰ ਸਕਣ ਅਤੇ ਪੁਲਿਸ ਵਲੋਂ ਜੋ ਸਿੱਖ ਸ਼ਰਧਾਲੂ ਵਿਰੁੱਧ ਝੂਠੇ ਕੇਸ ਦਰਜ ਕੀਤੇ ਗਏ ਹਨ, ਉਨ੍ਹਾਂ ਨੂੰ ਤੁਰੰਤ ਵਾਪਸ ਲਵੇ। ਇਸ ਮੌਕੇ ਦਮਦਮੀ ਟਕਸਾਲ ਦੇ ਬੁਲਾਰੇ ਭਾਈ ਸ਼ਮਸ਼ੇਰ ਸਿੰਘ ਜੇਠੂਵਾਲ, ਗੁਰਦੇਵ ਸਿੰਘ ਮੈਹਣੀਆਂ, ਬਾਬਾ ਹਰਜਿੰਦਰ ਸਿੰਘ, ਬਾਬਾ ਗੁਰਦਿੱਤ ਸਿੰਘ, ਬਾਬਾ ਧਰਮ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਅਮਰੀਕ ਸਿੰਘ ਸੁਧਾਰਪੁਰੀ, ਬਲਰਾਜ ਸਿੰਘ ਹੈਪੀ ਜੇਠੂਵਾਲ ਸੁਧਾਰਪੁਰੀ, ਬਾਬਾ ਦਲਬੀਰ ਸਿੰਘ ਜੇਠੂਵਾਲ, ਕਰਮ ਸਿੰਘ ਗਿੱਲ ਜੇਠੂਵਾਲ ਆਦਿ ਸ਼ਾਮਿਲ ਸਨ ।

ਪਿਛਲੀ ਖ਼ਬਰ ਸ੍ਰੀ ਅਮਰਨਾਥ ਯਾਤਰਾ ਦੌਰਾਨ ਭੰਡਾਰਾ ਲਗਾਉਣ ਲਈ ਅਜਨਾਲਾ ਤੋਂ ਰਸਦਾਂ ਸਮੇਤ ਸੇਵਾਦਾਰਾਂ ਦਾ ਜਥਾ ਰਵਾਨਾ ਅਗਲੀ ਖ਼ਬਰ ਗੁਰਦੁਆਰਾ ਸੰਗਤਸਰ ਕਮੇਟੀ ਨੇ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।