08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਵਾਰਡ ਨੰਬਰ-1 ਦੇ ਵਸਨੀਕਾਂ ਵਲੋਂ ਦਵਿੰਦਰ ਸਿੰਘ ਡੈਮ ਤੇ ਐਡਵੋਕੇਟ ਸੁਨੀਲਪਾਲ ਸਿੰਘ ਦਾ ਸਨਮਾਨ

ਅਜੀਤ ਡੈਸਕ 23-06-2026

ਅਜਨਾਲਾ, 22 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ ਵਲੋਂ ਇਕ ਗਲੀ ਦਾ ਸਮਝੌਤਾ ਕਰਵਾਉਣ ਅਤੇ ਵਾਰਡ ਨੰਬਰ 1 ਵਿਚ ਕੌਂਸਲਰ ਜੋਗਿੰਦਰ ਕੌਰ ਦੇ ਪੋਤਰੇ ਅਤੇ ਯੂਥ ਕਾਂਗਰਸੀ ਆਗੂ ਐਡਵੋਕੇਟ ਸੁਨੀਲਪਾਲ ਸਿੰਘ ਵਲੋਂ ਆਪਣੇ ਖਰਚੇ ‘ਤੇ ਵਾਰਡ ਦੀਆਂ ਗਲੀਆਂ ਦਾ ਨਿਰਮਾਣ ਕਰਵਾਏ ਜਾਣ ’ਤੇ ਵਾਰਡ ਵਾਸੀਆਂ ਵਲੋਂ ਦੋਵਾਂ ਆਗੂਆਂ ਦੇ ਸਨਮਾਨ ਵਿਚ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਵਾਰਡ ਵਾਸੀਆਂ ਨੇ ਐਡ: ਸੁਨੀਲਪਾਲ ਸਿੰਘ ਵਲੋਂ ਕੀਤੇ ਲੋਕ ਭਲਾਈ ਦੇ ਕੰਮ ਦੀ ਸ਼ਲਾਘਾ ਕੀਤੀ ਤੇ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਉਚੇਚੇ ਤੌਰ ‘ਤੇ ਪਹੁੰਚੇ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ ਨੇ ਆਪਣੇ ਸੰਬੋਧਨ ਦੌਰਾਨ ਐਡਵੋਕੇਟ ਸੁਨੀਲਪਾਲ ਸਿੰਘ ਵਲੋਂ ਕੀਤੇ ਵਿਕਾਸ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਲੋਕਾਂ ਦੀ ਸੇਵਾ ਹੀ ਅਸਲ ਰਾਜਨੀਤੀ ਹੈ ਅਤੇ ਨੌਜਵਾਨਾਂ ਦਾ ਇਸ ਤਰ੍ਹਾਂ ਲੋਕ ਹਿੱਤ ਵਿਚ ਅੱਗੇ ਆਉਣਾ ਸ਼ਲਾਘਾਯੋਗ ਹੈ। ਇਸ ਦੌਰਾਨ ਐਡਵੋਕੇਟ ਸੁਨੀਲਪਾਲ ਸਿੰਘ ਨੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਦਿੱਤਾ ਪਿਆਰ ਅਤੇ ਸਨਮਾਨ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਵੀ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਇਲਾਕੇ ਦੇ ਲੋਕਾਂ ਦੇ ਹਰ ਦੁੱਖ-ਸੁੱਖ ਵਿਚ ਇਸੇ ਤਰ੍ਹਾਂ ਭਾਈਵਾਲ ਬਣੇ ਰਹਿਣਗੇ । ਸਮਾਗਮ ਦੇ ਅੰਤ ਵਿਚ ਵਾਰਡ ਵਾਸੀਆਂ ਵਲੋਂ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ ਐਡਵੋਕੇਟ ਸੁਨੀਲਪਾਲ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਪਿਛਲੀ ਖ਼ਬਰ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਦੀਆਂ ਹਨ - ਐਡਵੋਕੇਟ ਅਮਨਦੀਪ ਜੈਂਤੀਪੁਰ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ-ਸਿੰਘ ਸਾਹਿਬ ਜਥੇਦਾਰ ਬਾਬਾ ਜੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।