30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਮਦਾਸ ਤੋਂ ਗੁਰੂ ਕੀ ਵਡਾਲੀ ਲਈ 29 ਨੂੰ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ

ਅਜੀਤ ਡੈਸਕ 25-06-2026
ਰਮਦਾਸ, 24 ਜੂਨ (ਜਸਵੰਤ ਸਿੰਘ ਵਾਹਲਾ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਅਲੌਕਿਕ ਨਗਰ ਕੀਰਤਨ ਸੇਵਕ ਜਥਾ ਇਸ਼ਨਾਨ ਵਲੋਂ ਕਸਬੇ ਦੀਆਂ ਧਾਰਮਿਕ ਜਥੇਬੰਦੀਆ, ਸਪੋਰਟਸ ਕਲੱਬਾਂ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਰਾਮਦਾਸ ਤੋ ਗੁਰੂ ਕੀ ਵਡਾਲੀ ਲਈ ਸਜਾਇਆ ਜਾਵੇਗਾ। ਇਹ ਜਾਣਕਾਰੀ ਸੇਵਕ ਜਥਾ ਇਸ਼ਨਾਨ ਦੇ ਪ੍ਰਧਾਨ ਸੁਖਵੰਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਅਰੰਭਤਾ 29 ਜੂਨ ਦਿਨ ਸੋਮਵਾਰ ਨੂੰ ਗੁਰਦੁਆਰਾ ਭਾਈ ਸੁੱਖਾ ਜੀ ਚਰਨ ਛੋਹ ਪ੍ਰਾਪਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਰਮਦਾਸ ਤੋਂ ਸਵੇਰੇ 7 ਵਜੇ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹੋਵੇਗੀ। ਇਹ ਨਗਰ ਕੀਰਤਨ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ, ਅਵਾਣ, ਪੈੜੇਵਾਲ, ਥੋਬਾ, ਕੱਲੋਮਾਹਲ, ਗੱਗੋਮਾਹਲ, ਅਜਨਾਲਾ, ਭਲਾ ਪਿੰਡ, ਕੁੱਕੜਾਂਵਾਲਾ, ਗੁਰਦੁਆਰਾ ਮੋਰਚਾ ਸਾਹਿਬ, ਰਾਜਾਸਾਂਸੀ, ਮੀਰਾਂ ਕੋਟ, ਗੁਰਦੁਆਰਾ ਬਾਬਾ ਦਰਸ਼ਨ ਸਿੰਘ ਜੀ ਕੁੱਲੀਵਾਲਿਆਂ ਤੋਂ ਹੁੰਦਾ ਹੋਇਆ ਗੁਰੂ ਕੀ ਵਡਾਲੀ ਵਿਖੇ ਸੰਪੰਨ ਹੋਵੇਗਾ। ਪ੍ਰਧਾਨ ਸੁਖਵੰਤ ਸਿੰਘ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ‘ਚ ਨਗਰ ਕੀਰਤਨ ‘ਚ ਟਰੈਕਟਰ ਟਰਾਲੀਆਂ, ਕਾਰਾਂ, ਬੱਸਾਂ ਰਾਹੀਂ ਆਪਣੀ ਹਾਜ਼ਰੀ ਭਰ ਕੇ ਤੇ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕਰਦਿਆਂ ਹੋਇਆਂ ਚਲ ਕੇ ਆਪਣਾ ਜੀਵਨ ਸਫਲਾ ਕਰਨ। ਇਸ ਮੌਕੇ ਸੈਕਟਰੀ ਸੁਲੱਖਣ ਸਿੰਘ, ਗੁਰਮੇਜ ਸਿੰਘ ਰਮਦਾਸ, ਬਾਬਾ ਗੁਰਚਰਨ ਸਿੰਘ, ਦਰਸ਼ਨ ਸਿੰਘ ਕੋਠੇ, ਮੋਹਨ ਸਿੰਘ, ਗੁਰਪਾਲ ਸਿੰਘ ਭਿੰਡਰ, ਲਵਲੀ ਭਾਟੀਆ ਤੇ ਡਾ. ਦਿਲਬਾਗ ਸਿੰਘ ਰੰਧਾਵਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦਾਸਪੁਰ ਪੁਲਿਸ ਵਲੋਂ ਹੈਰੋਇਨ ਤੇ 188 ਨਸ਼ੀਲੀਆਂ ਗੋਲੀਆਂ ਸਮੇਤ 2 ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਪੁਲਿਸ ਨੇ ਸ਼ੂਟਰਾਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ’ਚ ਕੀਤਾ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।