30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਜੰਡਿਆਲਾ ਗੁਰੂ ਨਗਰ ਕੌਂਸਲ ਵਿਖੇ ਮੀਤ ਪ੍ਰਧਾਨ ਅਮਨ ਵਿਰਕ ਨੇ ਅਹੁਦਾ ਸੰਭਾਲਿਆ

ਅਜੀਤ ਡੈਸਕ 25-06-2026
ਜੰਡਿਆਲਾ ਗੁਰੂ, 24 ਜੂਨ (ਅੰਮ੍ਰਿਤਪਾਲ ਸਿੰਘ)-ਜੰਡਿਆਲਾ ਗੁਰੂ ਨਗਰ ਕੌਂਸਲ ਦੇ ਦਫ਼ਤਰ ਵਿਖੇ ਅੱਜ ਨਵੇਂ ਚੁਣੇ ਗਏ ਮੀਤ ਪ੍ਰਧਾਨ ਅਮਨਦੀਪ ਸਿੰਘ ਵਿਰਕ ਨੇ ਆਪਣੇ ਸਾਥੀ ਕੌਂਸਲਰਾਂ ਦੀ ਮੌਜੂਦਗੀ ਵਿਚ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਸਤਿੰਦਰ ਸਿੰਘ, ਸਾਬਕਾ ਨਗਰ ਕੌਂਸਲ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਐਡਵੋਕੇਟ ਰਾਜਕੁਮਾਰ ਮਲਹੋਤਰਾ ਸਮੇਤ ਕਈ ਕੌਂਸਲਰ ਹਾਜ਼ਰ ਰਹੇ। ਇਸ ਮੌਕੇ ਜਾਣਕਾਰੀ ਦਿੰਦਿਆਂ ਐਡਵੋਕੇਟ ਰਾਜਕੁਮਾਰ ਮਲਹੋਤਰਾ ਨੇ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਨੇ ਅਹੁਦਾ ਸੰਭਾਲਦਿਆਂ ਹੀ ਲੋਕ-ਹਿੱਤ ਦੇ ਕੰਮਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਮੌਕੇ ਖੁਰਾਕ ਸਪਲਾਈ ਵਿਭਾਗ ਦੇ ਇੰਸਪੈਕਟਰ ਸੰਦੀਪ ਲੂਥਰਾ ਅਤੇ ਪ੍ਰੀਤ ਕਮਲ ਨੂੰ ਮੌਕੇ ‘ਤੇ ਬੁਲਾ ਕੇ ਰਾਸ਼ਨ ਪ੍ਰਾਪਤ ਕਰਨ ਦੌਰਾਨ ਖਪਤਕਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਗਿਆ। ਅਹੁਦਾ ਸੰਭਾਲਣ ਮੌਕੇ ਮੀਤ ਪ੍ਰਧਾਨ ਅਮਨ ਵਿਰਕ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਰਿਹਾ। ਇਸ ਦੌਰਾਨ ਸ਼ਹਿਰ ਵਾਸੀਆਂ ਨੂੰ ਇਹ ਯਕੀਨ ਵੀ ਦਿਵਾਇਆ ਗਿਆ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਹਰ ਹਾਲਤ ਵਿਚ ਪੂਰਾ ਕੀਤਾ ਜਾਵੇਗਾ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਐਡਵੋਕੇਟ ਮਲਹੋਤਰਾ ਨੇ ਦੱਸਿਆ ਕਿ ਨਵ-ਚੁਣੇ ਪ੍ਰਧਾਨ ਸਤਿੰਦਰ ਸਿੰਘ ਦੇ ਨੋਟੀਫਿਕੇਸ਼ਨ ਜਾਰੀ ਹੋਣ ਉਪਰੰਤ ਉਹ ਵੀ ਜਲਦ ਆਪਣਾ ਅਹੁਦਾ ਸੰਭਾਲ ਲੈਣਗੇ। ਇਸ ਮੌਕੇ ਸਾਰੇ ਕੌਂਸਲਰਾਂ ਨੇ ਸਾਂਝੇ ਤੌਰ ‘ਤੇ ਫੈਸਲਾ ਕੀਤਾ ਕਿ ਉਹ ਹਰ ਰੋਜ਼ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਨਗਰ ਕੌਂਸਲ ਦਫ਼ਤਰ ਵਿਚ ਹਾਜ਼ਰ ਰਹਿ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਦੀ ਕੋਸ਼ਿਸ਼ ਕਰਨਗੇ। ਇਸ ਮੌਕੇ ਐਡਵੋਕੇਟ ਰਾਜਕੁਮਾਰ ਮਲਹੋਤਰਾ, ਮਨਜਿੰਦਰ ਸਿੰਘ ਹੈਪੀ, ਭੁਪਿੰਦਰ ਸਿੰਘ ਹੈਪੀ, ਅਵਤਾਰ ਸਿੰਘ ਕਾਲਾ, ਸੁਰਿੰਦਰ ਕੁਮਾਰ ਸੋਨੂ, ਵਿਜੇ ਕੁਮਾਰ ਮੱਟੀ ਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਈ. ਟੀ. ਓ. ਨੇ ਦਸਮੇਸ਼ ਨਗਰ ’ਚ 66 ਕੇ.ਵੀ. ਸਬ ਸਟੇਸ਼ਨ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਗੋਪਾਲ ਧਾਮ ਗਊਸ਼ਾਲਾ ਨੂੰ ਖੁਰਾਣਾ ਪਰਿਵਾਰ ਵਲੋਂ 5100 ਰੁਪਏ ਦੀ ਸੇਵਾ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।