30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਈ. ਟੀ. ਓ. ਨੇ ਦਸਮੇਸ਼ ਨਗਰ ’ਚ 66 ਕੇ.ਵੀ. ਸਬ ਸਟੇਸ਼ਨ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 25-06-2026
ਜੰਡਿਆਲਾ ਗੁਰੂ/ਤਰਸਿੱਕਾ, 24 ਜੂਨ (ਪ੍ਰਮਿੰਦਰ ਸਿੰਘ ਜੋਸਨ, ਅਤਰ ਸਿੰਘ ਤਰਸਿੱਕਾ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਦਸ਼ਮੇਸ਼ ਨਗਰ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕ ਲੰਮੇਂ ਸਮੇਂ ਤੋਂ ਇਸ ਇਲਾਕੇ ਵਿਚ ਸਬ ਸਟੇਸ਼ਨ ਦੀ ਮੰਗ ਕਰ ਰਹੇ ਸਨ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਇਸ ਮੰਗ ਨੂੰ ਪੂਰਾ ਕਰਦਿਆਂ ਅੱਜ ਇਸ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਮੰਤਰੀ ਹਰਭਜਨ ਸਿੰਘ ਈ.ਟੀ.ਓ. ਪਿੰਡ ਦਸਮੇਸ਼ ਨਗਰ ਵਿਖੇ ਨਵੇਂ 66 ਕੇ.ਵੀ. ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਣ ਮੌਕੇ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ 17 ਮਾਰਚ 2026 ਨੂੰ ਕੈਬਨਿਟ ਮੰਤਰੀ ਵਲੋਂ ਪਿੰਡ ਗਦਲੀ ਵਿਖੇ ਵੀ 66 ਕੇ.ਵੀ. ਸਬ-ਸਟੇਸ਼ਨ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਸ 66 ਕੇ.ਵੀ. ਸਬ-ਸਟੇਸ਼ਨ ਦੇ ਨਿਰਮਾਣ ‘ਤੇ ਲਗਭਗ 7 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਬ-ਸਟੇਸ਼ਨ ਵਿਚ 66/11 ਕੇ.ਵੀ. ਦਾ 20 ਐੱਮ.ਵੀ.ਏ. ਸਮਰੱਥਾ ਵਾਲਾ ਪਾਵਰ ਟਰਾਂਸਫਾਰਮਰ ਸਥਾਪਿਤ ਕੀਤਾ ਜਾਵੇਗਾ, ਜਿਸ ਨਾਲ ਖੇਤਰ ਦੀ ਬਿਜਲੀ ਸਪਲਾਈ ਵਿਚ ਵੱਡੇ ਪੱਧਰ ‘ਤੇ ਸੁਧਾਰ ਆਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਲਗਭਗ 22 ਹਜ਼ਾਰ 705 ਖਪਤਕਾਰਾਂ ਨੂੰ ਅਸਿੱਧੇ ਤੌਰ ‘ਤੇ ਅਤੇ 4 ਹਜ਼ਾਰ 604 ਖਪਤਕਾਰਾਂ ਨੂੰ ਸਿੱਧੇ ਤੌਰ ‘ਤੇ ਲਾਭ ਮਿਲੇਗਾ। ਇਸ ਮੌਕੇ ਹਰਭਜਨ ਸਿੰਘ ਈ. ਟੀ. ਓ. ਨੇ ਪੀ.ਐੱਸ.ਪੀ.ਸੀ.ਐੱਲ. ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਪਿੰਡ ਦਸ਼ਮੇਸ਼ ਨਗਰ ਦੇ ਵਸਨੀਕਾਂ ਨਾਲ ਮਿਲ ਕੇ ਰੁੱਖ ਲਗਾਏ ਅਤੇ ‘ਰੁੱਖ ਲਗਾਓ, ਮਨੁੱਖਤਾ ਬਚਾਓ’ ਦਾ ਸੰਦੇਸ਼ ਦਿੰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਬਾਬਾ ਮੇਜਰ ਸਿੰਘ ਸੋਢੀ ਵਲੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨਾ ਵੱਡਾ ਉਪਰਾਲਾ-ਬਾਬ... ਅਗਲੀ ਖ਼ਬਰ ਜੰਡਿਆਲਾ ਗੁਰੂ ਨਗਰ ਕੌਂਸਲ ਵਿਖੇ ਮੀਤ ਪ੍ਰਧਾਨ ਅਮਨ ਵਿਰਕ ਨੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।