30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਬਾਬਾ ਮੇਜਰ ਸਿੰਘ ਸੋਢੀ ਵਲੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨਾ ਵੱਡਾ ਉਪਰਾਲਾ-ਬਾਬਾ ਅਮਰੀਕ ਸਿੰਘ

ਅਜੀਤ ਡੈਸਕ 25-06-2026
ਜੇਠੂਵਾਲ/ਟਾਹਲੀ ਸਾਹਿਬ, 24 ਜੂਨ (ਮਿੱਤਰਪਾਲ ਸਿੰਘ ਰੰਧਾਵਾ, ਵਿਨੋਦ ਭੀਲੋਵਾਲ)-ਗੁਰਦੁਆਰਾ ਸੁਧਾਰਪੁਰੀ ਜੇਠੂਵਾਲ ਦੇ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਦਸ਼ਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਵਲੋਂ ਸਿੱਖੀ ਨੂੰ ਪ੍ਰਫੁੱਤਲ ਕਰਨ ਲਈ ਪਿੰਡ ਪੱਧਰ ‘ਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ। ਬਾਬਾ ਅਮਰੀਕ ਸਿੰਘ ਨੇ ਕਿਹਾ ਕਿ ਬਾਬਾ ਮੇਜਰ ਸਿੰਘ ਸੋਢੀ ਵਲੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਨੌਜਵਾਨ ਪੀੜੀ ਨੂੰ ਸਿੱਖੀ ਨਾਲ ਜੋੜਨ ਵਾਸਤੇ ਜੋ ਹਰ ਸੰਗਰਾਂਦ ਵਾਲੇ ਦਿਨ ਅੰਮ੍ਰਿਤ ਸੰਚਾਰ ਕਰਵਾਇਆ ਜਾਂਦਾ ਹੈ ਅਤੇ ਅੰਮ੍ਰਿਤ ਅਭਿਲਾਖੀਆਂ ਨੂੰ ਪੰਜ ਕਕਾਰ ਵੀ ਫ੍ਰੀ ਦਿੱਤੇ ਜਾਂਦੇ ਹਨ ਉਨ੍ਹਾਂ ਵਲੋਂ ਕੀਤਾ ਜਾਂਦਾ ਇਹ ਵੱਡਾ ਉਪਰਾਲਾ ਸੰਗਤਾਂ ਲਈ ਸ਼ਲਾਘਾਯੋਗ ਕਦਮ ਹੈ। ਜਿਸ ਨਾਲ ਕਈ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ ਹਨ ਅਤੇ ਬਾਬਾ ਮੇਜਰ ਸਿੰਘ ਸੋਢੀ ਵਲੋਂ ਜੋ ਗੁਰੂ ਸਾਹਿਬਾਨਾਂ ਦੀਆਂ ਮਨਾਈਆਂ ਜਾਂਦੀਆਂ ਸ਼ਤਾਬਦੀਆਂ ਤੇ ਦਿਹਾੜਿਆਂ ਨੂੰ ਵੱਡੇ ਪੱਧਰ ਤੇ ਮਨਾਉਣ ਵਿਚ ਵੀ ਵੱਡਾ ਯੋਗਦਾਨ ਪਾਇਆ ਜਾਂਦਾ ਹੈ ਜਦੋਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਬਾਬਾ ਸੋਢੀ ਵਲੋਂ ਸਿੱਖ ਕੌਮ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਸਾਹਿਬਾਨਾਂ ਦੀਆਂ ਮਨਾਈਆਂ ਜਾਂਦੀਆਂ ਸ਼ਤਾਬਦੀਆਂ ਲਈ ਬਣਾਈ ਗਈ ਕਮੇਟੀ ਵਿਚ ਮੈਂਬਰ ਨਿਯੁਕਤ ਕੀਤਾ ਗਿਆ ਹੈ ਅਤੇ ਬਾਬਾ ਸੋਢੀ ਵਲੋਂ ਵੀ ਸ਼੍ਰੋਮਣੀ ਕਮੇਟੀ ਨੂੰ ਹਰ ਪੱਖੋਂ ਪੂਰਨ ਸਹਿਯੋਗ ਦਿੱਤਾ ਜਾਂਦਾ ਹੈ। ਇਸ ਮੌਕੇ ਬਲਰਾਜ ਸਿੰਘ ਹੈਪੀ, ਕੈਪਟਨ ਗੁਰਦਿਆਲ ਸਿੰਘ, ਹਰਦੇਵ ਸਿੰਘ, ਅਵਤਾਰ ਸਿੰਘ, ਕਾਬਲ ਸਿੰਘ, ਮਨਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਜਸਬੀਰ ਸਿੰਘ ਔਲਖ, ਨੰਬਰਦਾਰ ਬਿਕਰਮ ਸਿੰਘ, ਪ੍ਰਧਾਨ ਗੁਰਮੇਜ ਸਿੰਘ, ਜਸਬੀਰ ਸਿੰਘ, ਮਲਕੀਅਤ ਸਿੰਘ ਸਾਬਕਾ ਮੈਂਬਰ, ਜਸਬੀਰ ਸਿੰਘ ਸੋਨੂੰ, ਰਵਿੰਦਰਜੀਤ ਸਿੰਘ ਸੁਧਾਰਪੁਰੀ ਤੇ ਹਰਭਿੰਦਰਜੀਤ ਸਿੰਘ ਸੁਧਾਰਪੁਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਜ਼ਾਦ ਸਿੰਘ ਕੰਗ ਕਾਂਗਰਸ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਈ. ਟੀ. ਓ. ਨੇ ਦਸਮੇਸ਼ ਨਗਰ ’ਚ 66 ਕੇ.ਵੀ. ਸਬ ਸਟੇਸ਼ਨ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।