30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਪ੍ਰਿਤਪਾਲ ਸਿੰਘ ਬੰਡਾਲਾ ਨਹੀਂ ਰਹੇ

ਅਜੀਤ ਡੈਸਕ 25-06-2026
ਬਾਬਾ ਬਕਾਲਾ ਸਾਹਿਬ, 24 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਬਾਬਾ ਬਕਾਲਾ ਸਾਹਿਬ ਦੇ ਪ੍ਰਿੰ: ਦਿਲਬਾਗ ਸਿੰਘ ਮਾਨ ਦੀ ਜਾਣਕਾਰੀ ਅਨੁਸਾਰ ਸਮਾਜ ਸੇਵੀ ਅੰਮ੍ਰਿਤਪਾਲ ਸਿੰਘ ਸਠਿਆਲਾ ਦੇ ਛੋਟੇ ਭਰਾਤਾ ਪ੍ਰਿਤਪਾਲ ਸਿੰਘ ਬੰਡਾਲਾ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ। ਉਹ 52 ਸਾਲਾਂ ਦੇ ਸਨ ਤੇ ਉਹ ਵਾਟਰ ਸਪਲਾਈ ਮਹਿਕਮੇਂ ਵਿਚ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਭਰਾ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਪੁੱਜਣ ਉਪਰੰਤ 26 ਜੂਨ ਨੂੰ ਸਵੇਰੇ 10 ਵਜੇ ਪਿੰਡ ਬੰਡਾਲਾ (ਅੰਮ੍ਰਿਤਸਰ) ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ‘ਤੇ ਵੱਖ ਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਜਸਬੀਰ ਸਿੰਘ ਗਿੱਲ ਡਿੰਪਾ ਸਾ: ਮੈਂਬਰ ਪਾਰਲੀਮੈਂਟ, ਸਾ: ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ, ਸੰਦੀਪ ਸਿੰਘ ਏ.ਆਰ., ਭੁਪਿੰਦਰ ਸਿੰਘ ਰੰਧਾਵਾ, ਜਗਤਾਰ ਸਿੰਘ ਬੰਡਾਲਾ, ਉਂਕਾਰ ਸਿੰਘ ਬੰਡਾਲਾ, ਪ੍ਰਿੰ: ਦਿਲਬਾਗ ਸਿੰਘ ਮਾਨ, ਪ੍ਰਿੰ: ਤਰਨਜੀਤ ਸਿੰਘ ਤੇ ਹੋਰਨਾਂ ਦੇ ਨਾਂ ਵਰਨਣਯੋਗ ਹਨ ।
ਪਿਛਲੀ ਖ਼ਬਰ ਪਿੰਡ ਕੁੱਤੀਵਾਲ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ ਅਗਲੀ ਖ਼ਬਰ ਅਜ਼ਾਦ ਸਿੰਘ ਕੰਗ ਕਾਂਗਰਸ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।