30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਪਿੰਡ ਕੁੱਤੀਵਾਲ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ

ਅਜੀਤ ਡੈਸਕ 25-06-2026
ਚੋਗਾਵਾਂ, 24 ਜੂਨ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਤਖਤ ਸ਼ਾਹ ਪਿੰਡ ਕੁੱਤੀਵਾਲ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਪਿੰਡ ਵਾਸੀ, ਮੇਲਾ ਪ੍ਰਬੰਧਕ ਕਮੇਟੀ ਤੇ ਸਰਪੰਚ ਜਵਾਲਾ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਮੇਲੇ ਵਿਚ ਵੱਡੀ ਗਿਣਤੀ ਵਿਚ ਦੂਰੋਂ ਨੇੜਿਓਂ ਪਹੁੰਚੀਆਂ ਸੰਗਤਾਂ ਨੇ ਦਰਗਾਹ ‘ਤੇ ਸਿਜਦਾ ਕੀਤਾ। ਮੇਲੇ ਦੀ ਸ਼ੁਰੂਆਤ ਮੇਲਾ ਮੁੱਖ ਮਹਿਮਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਨਿਹਾਲ ਸਿੰਘ, ਪ੍ਰਬੰਧਕ ਕਮੇਟੀ ਤੇ ਸਰਪੰਚ ਜਵਾਲਾ ਸਿੰਘ, ਮੁੱਖ ਸੇਵਾਦਾਰ ਬਾਬਾ ਅਨੋਖ ਸਿੰਘ ਵਲੋਂ ਦਰਗਾਹ ‘ਤੇ ਚਾਦਰ ਚੜਾ ਕੇ ਕੀਤੀ ਗਈ। ਇਸ ਮੌਕੇ ਸਹੋਤਾ ਸਭਿਆਚਾਰਕ ਗਰੁੱਪ ਅਜਨਾਲਾ ਨੇ ਆਏ ਹੋਏ ਸਰੋਤਿਆਂ ਦਾ ਮਨੋਰੰਜਨ ਕੀਤਾ। ਸਰਪੰਚ ਜਵਾਲਾ ਸਿੰਘ ਤੇ ਮੇਲਾ ਕਮੇਟੀ ਵਲੋਂ ਰੇਸ਼ਮ ਵੜੈਚ, ਲਖਵਿੰਦਰ ਸਿੰਘ ਤੇ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ। ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਲੰਗਰ ਵਰਤੇ। ਇਸ ਮੌਕੇ ਸਰਪੰਚ ਜਵਾਲਾ ਸਿੰਘ ਨੇ ਕਿਹਾ ਕਿ ਦਰਗਾਹਾਂ ‘ਤੇ ਲੱਗਦੇ ਮੇਲੇ ਅਮੀਰ ਪੰਜਾਬੀ ਵਿਰਸੇ ਦੀ ਮੂੰਹ ਬੋਲਦੀ ਤਸਵੀਰ ਹਨ।
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਕ ਫਲਾਪ ਸ਼ੋਅ ਸਿੱਧ ਹੋ ਕੇ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਰਹਿ ਗਈ-ਬਾਊ ਰਾਮ ਸ਼ਰਨ ਪ੍ਰਾਸ਼ਰ ਅਗਲੀ ਖ਼ਬਰ ਪ੍ਰਿਤਪਾਲ ਸਿੰਘ ਬੰਡਾਲਾ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।