29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਕ ਫਲਾਪ ਸ਼ੋਅ ਸਿੱਧ ਹੋ ਕੇ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਰਹਿ ਗਈ-ਬਾਊ ਰਾਮ ਸ਼ਰਨ ਪ੍ਰਾਸ਼ਰ

ਅਜੀਤ ਡੈਸਕ 25-06-2026
ਅਜਨਾਲਾ, 24 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਭਾਜਪਾ ਦੇ ਸੂਬਾਈ ਆਗੂ ਅਤੇ ਪੰਜਾਬ ਇੰਨਫੋਟੈਕ ਦੇ ਸਾਬਕਾ ਵਾਈਸ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਗੂ ਹੋਣ ਦੇ ਤਰੀਕੇ ਨੂੰ ਲੈ ਕੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਸ ਯੋਜਨਾ ਦਾ ਲਾਭ ਜ਼ਮੀਨੀ ਪੱਧਰ ਤੱਕ ਪੂਰੀ ਤਰ੍ਹਾਂ ਨਹੀਂ ਪਹੁੰਚ ਰਿਹਾ ਅਤੇ ਇਹ ਯੋਜਨਾਂ ਇਕ ਫਲਾਪ ਸ਼ੋਅ ਸਿੱਧ ਹੋ ਕੇ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਕਈ ਗਰੀਬ ਪਰਿਵਾਰਾਂ ਨੂੰ ਇਲਾਜ ਦੌਰਾਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਥਾਵਾਂ ‘ਤੇ ਯੋਜਨਾ ਦੇ ਕਾਰਡ ਹੋਣ ਦੇ ਬਾਵਜੂਦ ਮਰੀਜ਼ਾਂ ਨੂੰ ਪੂਰੀ ਸਹੂਲਤ ਨਹੀਂ ਮਿਲ ਰਹੀ। ਅੱਜ ਅਜਨਾਲਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕਈ ਵੱਡੇ ਹਸਪਤਾਲ ਯੋਜਨਾ ਤਹਿਤ ਮਰੀਜ਼ਾਂ ਦਾ ਇਲਾਜ ਕਰਨ ਤੋਂ ਕੰਨੀ ਕਤਰਾਉਂਦੇ ਹਨ, ਜਦਕਿ ਛੋਟੇ ਹਸਪਤਾਲਾਂ ਵਿਚ ਵੀ ਮਰੀਜ਼ਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਹਰ ਯੋਗ ਪਰਿਵਾਰ ਨੂੰ ਯੋਜਨਾ ਦਾ ਅਸਲ ਲਾਭ ਮਿਲ ਸਕੇ।ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਸਪਸ਼ਟ ਨੋਟੀਫ਼ਿਕੇਸ਼ਨ ਜਾਰੀ ਕਰਕੇ ਸਾਰੇ ਹਸਪਤਾਲਾਂ ਨੂੰ ਯੋਜਨਾ ਅਧੀਨ ਮਰੀਜ਼ਾਂ ਦਾ ਇਲਾਜ ਯਕੀਨੀ ਬਣਾਉਣ ਲਈ ਪਾਬੰਦ ਕੀਤਾ ਜਾਵੇ ਨਹੀਂ ਤਾਂ ਸਰਕਾਰ ਇਸ ਦਾ ਖ਼ਮਿਆਜ਼ਾ ਭੁਗਤਣ ਲਈ ਤਿਆਰ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਸੇਵਾਵਾਂ ਨਾਲ ਜੁੜੇ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਹੋਣੀ ਚਾਹੀਦੀ।
ਇਸ ਮੌਕੇ ਬਲਜਿੰਦਰ ਸਿੰਘ ਨੇਪਾਲ ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਅਜਨਾਲਾ, ਰਮੇਸ਼ ਕੁਮਾਰ ਜੈ ਦੁਰਗੇ ਸਾਬਕਾ ਮੰਡਲ ਪ੍ਰਧਾਨ ਅਜਨਾਲਾ, ਅਰਵਿੰਦਰ ਸਿੰਘ ਸਾਬਕਾ ਮੰਡਲ ਪ੍ਰਧਾਨ ਗੁਰੂ ਕਾ ਬਾਗ ਅਤੇ ਸੂਬਾਈ ਯੁਵਾ ਆਗੂ ਬੱਬੂ ਜਸਰਾਊਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਨੇ 21 ਜ਼ਿਲ੍ਹਿਆਂ ’ਚ ਮੋਦੀ-ਟਰੰਪ ਦੇ ਪੁਤਲੇ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਕੁੱਤੀਵਾਲ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।