12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਬੀ. ਐੱਲ. ਓਜ਼ ਨੇ ਵਿਸ਼ੇਸ਼ ਵੋਟਰ ਸੁਧਾਈ ਮੁਹਿੰਮ ਤਹਿਤ ਘਰ-ਘਰ ਜਾ ਕੇ ਫਾਰਮ ਵੰਡੇ

ਅਜੀਤ ਡੈਸਕ 26-06-2026

ਸਠਿਆਲਾ, 25 ਜੂਨ (ਜਗੀਰ ਸਿੰਘ ਸਫਰੀ)-ਐੱਸ. ਡੀ. ਐੱਮ. ਬਾਬਾ ਬਕਾਲਾ ਸਾਹਿਬ ਜਸ਼ਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਚੱਲ ਰਹੀ ਵਿਸ਼ੇਸ਼ ਵੋਟਰ ਸੁਧਾਈ ਮੁਹਿੰਮ ਤਹਿਤ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਵਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਫਾਰਮ ਵੰਡੇ ਗਏ। ਇਸ ਮੁਹਿੰਮ ਬਾਰੇ ਸੁਪਰਵਾਈਜ਼ਰ ਰੁਪਿੰਦਰ ਸਿੰਘ ਤੇ ਗਗਨਦੀਪ ਸਿਘ ਨੇ ਦੱਸਿਆ ਹੈ ਕਿ ਇਸ ਦਾ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਅਤੇ ਅਪਡੇਟ ਬਣਾਉਣਾ ਹੈ ਤਾਂ ਜੋ ਕੋਈ ਵੀ ਯੋਗ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਸ ਮੌਕੇ ਤੇ ਬੀ.ਐੱਲ.ਓਜ਼ ਨੇ ਲੋਕਾਂ ਨੂੰ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ, ਸੋਧ ਕਰਵਾਉਣ, ਪਤਾ ਤਬਦੀਲ ਕਰਨ ਅਤੇ ਹੋਰ ਲੋੜੀਂਦੀਆਂ ਜਾਣਕਾਰੀਆਂ ਅਪਡੇਟ ਕਰਨ ਲਈ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨ ਇਸ ਮੁਹਿੰਮ ਦਾ ਲਾਭ ਉਠਾ ਕੇ ਆਪਣੇ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਉਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐੱਲ.ਓਜ਼ ਨੂੰ ਸਹਿਯੋਗ ਦੇਣ ਅਤੇ ਆਪਣੇ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀਆਂ ਸੋਧਾਂ ਸਮੇਂ ਸਿਰ ਕਰਵਾਉਣ। ਇਸ ਮੌਕੇ ਬੀ.ਐੱਲ.ਓਜ਼ ਸੁਨੀਤ ਦੇਵੀ, ਪ੍ਰਭਜੋਤ ਕੌਰ, ਰਾਜਵਿੰਦਰ ਕੌਰ, ਕੰਵਲਜੀਤ ਕੌਰ, ਸੁਮੀਤ, ਸੁਖਮਿੰਦਰ ਸਿੰਘ, ਕੰਵਲਜੀਤ ਕੌਰ ਹਰਪ੍ਰੀਤ ਕੌਰ ਹਾਜ਼ਰ ਸਨ। ਇਸ ਮੌਕੇ ਲੋਕਾਂ ਨੇ ਵੀ ਵੋਟਰ ਸੂਚੀ ਸੁਧਾਈ ਮੁਹਿੰਮ ਦੀ ਸ਼ਲਾਘਾ ਕਰਦਿਆਂ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਪਿਛਲੀ ਖ਼ਬਰ ਕੋਟਲੀ ਸੱਕਾ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਅਗਲੀ ਖ਼ਬਰ ਸਾਬਕਾ ਹਲਕਾ ਵਿਧਾਇਕ ਅਜਨਾਲਾ ਵਲੋਂ ਨਵੇਂ ਚੁਣੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।