12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸਾਬਕਾ ਵਿਧਾਇਕ ਜਥੇ. ਜਲਾਲ ਉਸਮਾ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਅਜੀਤ ਡੈਸਕ 26-06-2026

ਬਾਬਾ ਬਕਾਲਾ ਸਾਹਿਬ, 25 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ, ਸਾਬਕਾ ਵਿਧਾਇਕ ਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਇਕ ਅਹਿਮ ਮੁਲਾਕਾਤ ਕਰਕੇ ਹਲਕੇ ਦੇ ਮੌਜੂਦਾ ਹਾਲਾਤਾਂ, ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਸੰਬੰਧੀ ਵਿਸਥਾਰ ਪੂਰਵਕ ਵਿਚਾਰਾਂ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਜਥੇ. ਜਲਾਲ ਉਸਮਾ ਪਾਸੋਂ ਹਲਕੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਵਰਕਰਾਂ ਨੂੰ ਲੋਕਾਂ ਵਿਚ ਹੋਰ ਸਰਗਰਮ ਹੋ ਕੇ ਵਿਚਰਨ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਜਥੇ. ਜਲਾਲ ਉਸਮਾ ਨੇ ਪਾਰਟੀ ਪ੍ਰਧਾਨ ਨੂੰ ਦੱਸਿਆ ਕਿ ਹਲਕੇ ‘ਚ ਸ਼੍ਰੋਮਣੀ ਅਕਾਲੀ ਦਲ ਮਜ਼ਬੁਤ ਸਥਿਤੀ ਵਿਚ ਹੈ ਅਤੇ ਲੋਕਾਂ ਵਿਚ ਹੁਣ ਆਪ ਸਰਕਾਰ ਤੋਂ ਵਿਸ਼ਵਾਸ਼ ਉਠ ਗਿਆ ਹੈ ਅਤੇ ਲੋਕ ਅਕਾਲੀ ਦਲ ਵਿਚ ਸ਼ਾਮਿਲ ਹੋਰ ਹੇ ਹਨ। ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਥੇ. ਜਲਾਲ ਉਸਮਾ ਨੂੰ ਥਾਪੜਾ ਦੇ ਕੇ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਕਿਹਾ।

ਪਿਛਲੀ ਖ਼ਬਰ ਹਥਿਆਰਾਂ ਦੇ ਵੱਡੇ ਜ਼ਖੀਰੇ ਸਮੇਤ ਗ੍ਰਿਫ਼ਤਾਰ ਰੋਹਨ ਖੋਸਲਾ ਦਾ ਅਦਾਲਤ ਵਲੋਂ ਦੋ ਦਿਨਾਂ ਪੁਲਿਸ ਰਿਮਾਂਡ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਸਾਨੂੰ ਸਿੱਖਿਆ ਨਾ ਦੇਵੇ ਕਾਂਗਰਸ-ਕੁਲਦੀਪ ਸਿੰਘ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।