11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਰਜਿੰਦਰ ਸਿੰਘ ਸਹੋਤਾ ਨੇ ਡੀ.ਪੀ.ਆਈ. ਸੈਕੰ. ਸਕੱਤਰ ਸਿੰਘ ਬੱਲ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 27-06-2026
ਬਾਬਾ ਬਕਾਲਾ ਸਾਹਿਬ, 26 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਸਹੋਤਾ ਨੇ ਡੀ.ਪੀ.ਆਈ. ਸੈਕੰਡਰੀ ਸਕੱਤਰ ਸਿੰਘ ਬੱਲ ਨਾਲ ਇਕ ਅਹਿਮ ਮੁਲਾਕਾਤ ਕੀਤੀ ਅਤੇ ਜਿੱਥੇ ਉਨ੍ਹਾਂ ਨੂੰ ਡੀ.ਪੀ.ਆਈ. ਸੈਕੰਡਰੀ ਦਾ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ ਅਤੇ ਨਾਲ ਹੀ ਉਨ੍ਹਾਂ ਨੇ ਹਲਕੇ ਦੇ ਸਰਕਾਰੀ ਸਕੂਲਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਰਜਿੰਦਰ ਸਿੰਘ ਸਹੋਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਸ: ਸਕੱਤਰ ਸਿੰਘ ਬੱਲ, ਜੋ ਪਿੰਡ ਸਠਿਆਲਾ ਨਾਲ ਸੰਬੰਧਿਤ ਹਨ, ਨਾਲ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਗੱਲਬਾਤ ਹੋਈ ਹੈ । ਉਨ੍ਹਾਂ ਕਿਹਾ ਕਿ ਸ: ਬੱਲ ਨੂੰ ਨਾਲ ਨਾਲ ਹਲਕੇ ਦੇ ਸਕੂਲਾਂ ਵਿਚਲੀਆਂ ਕਮੀਆਂ ਪੂਰੀਆਂ ਕਰਨ ਲਈ ਕਿਹਾ ਗਿਆ । ਸ: ਸਕੱਤਰ ਸਿੰਘ ਬੱਲ ਵਲੋਂ ਇਨ੍ਹਾਂ ਕਮੀਆਂ ਨੂੰ ਜਲਦੀ ਪੂਰਾ ਕਰ ਦਾ ਭਰੋਸਾ ਵੀ ਦਿੱਤਾ ਗਿਆ।
ਪਿਛਲੀ ਖ਼ਬਰ ਮੱਤੇਵਾਲ ’ਚ ਨਵੇਂ ਬਣੇ ਬਲਾਕ ਸੰਮਤੀ ਮਜੀਠਾ-2 ਦੇ ਦਫ਼ਤਰ ਦਾ ਤਲਬੀਰ ਸਿੰਘ ਗਿੱਲ ਵਲੋਂ ਉਦਘਾਟਨ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।