11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਜਮਹੂਰੀ ਕਿਸਾਨ ਸਭਾ ਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਤਰਸਿੱਕਾ ਬਲਾਕ ਨੂੰ ਬਹਾਲ ਕਰਨ ਦੀ ਮੰਗ

ਅਜੀਤ ਡੈਸਕ 27-06-2026
ਤਰਸਿੱਕਾ, 26 ਜੂਨ (ਅਤਰ ਸਿੰਘ ਤਰਸਿੱਕਾ)-ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸਾਥੀ ਗੁਰਮੇਜ ਸਿੰਘ ਤਿੰਮੋਵਾਲ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਮੰਗ ਕੀਤੀ ਕਿ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦਾ ਦਫਤਰ ਜੋ ਇਲਾਕੇ ਦੇ ਵੱਡੇ ਕਸਬੇ ਤਰਸਿੱਕਾ ਵਿਖੇ ਸਥਿਤ ਸੀ, ਦੀ ਹੋਂਦ ਨੂੰ ਖਤਮ ਕਰਕੇ ਜੰਡਿਆਲਾ ਗੁਰੂ ਅਤੇ ਮਜੀਠਾ ਬਲਾਕਾਂ ਵਿਚ ਮਰਜ ਕਰ ਦਿੱਤਾ ਗਿਆ ਹੈ। ਜੋ ਪੰਜਾਬ ਸਰਕਾਰ ਵਲੋਂ ਇਲਾਕੇ ਦੇ ਲੋਕਾਂ ਨਾਲ ਬਹੁਤ ਵੱਡਾ ਧ੍ਰੋਹ ਹੈ। ਆਗੂਆਂ ਨੇ ਕਿਹਾ ਕਿ ਜੰਡਿਆਲਾ ਗੁਰੂ ਤੋਂ ਵਿਧਾਇਕ ਰਹੇ ਕਮਿਊਨਿਸਟ ਆਗੂ ਕਾਮਰੇਡ ਮੱਖਣ ਸਿੰਘ ਤਰਸਿੱਕਾ ਦੇ ਭਰਪੂਰ ਯਤਨਾ ਸਦਕਾ ਇਹ ਬਲਾਕ ਬਣਾਇਆ ਗਿਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਕੈਬਿਨਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਕਹੇ ਅਨੁਸਾਰ ਇਸ ਬਲਾਕ ਦੀ ਹੋਂਦ ਖਤਮ ਕਰ ਦਿੱਤੀ ਗਈ। ਜਿਸ ਨਾਲ ਜੋ ਪਿੰਡ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਸਨ, ਨੂੰ ਬਲਾਕ ਰਈਆ ਨਾਲ ਜੋੜ ਦਿੱਤਾ ਅਤੇ ਮਹਿਤੇ ਨੇੜਲੇ ਪਿੰਡ ਬਲਾਕ ਜੰਡਿਆਲਾ ਗੁਰੂ ਨਾਲ ਜੋੜ ਦਿੱਤੇ ਜੋ ਲਗਭਗ ਜੰਡਿਆਲਾ ਗੁਰੂ ਤੋਂ 35 ਕਿਲੋਮੀਟਰ ਦੂਰ ਹਨ। ਇਸ ਕਾਰਨ ਜਿੱਥੇ ਪੰਚਾਇਤਾਂ ਖੱਜਲ ਖੁਆਰ ਹੋ ਰਹੀਆਂ ਹਨ ਉੱਥੇ ਹੀ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਲੋਕਾਂ ਵਿਚ ਭਾਰੀ ਰੋਹ ਪਾਇਆ ਜਾ ਰਿਹਾ ਹੈ ਅਤੇ ਪਿਛਲੇ ਸਮੇਂ ਦੌਰਾਨ ਇਲਾਕੇ ਦੇ ਲੋਕਾਂ ਨੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਬਲਾਕ ਨੂੰ ਦੁਬਾਰਾ ਹੋਂਦ ਵਿੱਚ ਲਿਆਉਣ ਲਈ ਸੰਘਰਸ਼ ਵੀ ਕੀਤਾ ਸੀ। ਇਸ ਮੌਕੇ ਮੰਗ ਕੀਤੀ ਗਈ ਕਿ ਤਰਸਿੱਕਾ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਤੁਰੰਤ ਬਣਾਇਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਵਿੰਦਰ ਸਿੰਘ ਖਹਿਰਾ, ਅਮਰੀਕ ਸਿੰਘ ਦਾਊਦ, ਗੁਰਨਾਮ ਸਿੰਘ ਭਿੰਡਰ, ਜਸਵੰਤ ਸਿੰਘ ਖਿਲਚੀਆਂ, ਚਰਨ ਸਿੰਘ ਖਿਲਚੀਆਂ, ਪ੍ਰਗਟ ਸਿੰਘ ਤਰਸਿੱਕਾ ਅਤੇ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਅਕੈਡਮੀ ਚੋਗਾਵਾਂ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ ਅਗਲੀ ਖ਼ਬਰ ਮੱਤੇਵਾਲ ’ਚ ਨਵੇਂ ਬਣੇ ਬਲਾਕ ਸੰਮਤੀ ਮਜੀਠਾ-2 ਦੇ ਦਫ਼ਤਰ ਦਾ ਤਲਬੀਰ ਸਿੰਘ ਗਿੱਲ ਵਲੋਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।