11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਅਕਾਲ ਅਕੈਡਮੀ ਚੋਗਾਵਾਂ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ

ਅਜੀਤ ਡੈਸਕ 27-06-2026
ਚੋਗਾਵਾਂ, 26 ਜੂਨ (ਗੁਰਵਿੰਦਰ ਸਿੰਘ ਕਲਸੀ)- ਦੇਸ਼ ਭਰ ਵਿੱਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਅਕਾਲ ਅਕੈਡਮੀ ਚੋਗਾਵਾਂ ਵਿਖੇ ਨਸ਼ਿਆਂ ਖਿਲਾਫ਼ ਅਸੀਂ ‘ਨਸ਼ਾ ਮੁਕਤ ਹਾਂ’ ਐਕਟੀਵਿਟੀ ਕਰਵਾਈ ਗਈ, ਜਿਸ ਵਿਚ ਲਗਪਗ 100 ਬੱਚਿਆਂ ਨੇ ਭਾਗ ਲਿਆ। ਇਸ ਸਮਾਰੋਹ ਵਿਚ ਨਸ਼ਾ ਮੁਕਤ ਅਤੇ ਸਿਹਤਮੰਦ ਜੀਵਨ ਜਾਂਚ ਧਾਰਨ ਕਰਨ ਦੀ ਸੌਂਹ ਚੁੱਕੀ ਗਈ। ਇਸ ਮੌਕੇ ਪ੍ਰਿੰਸੀਪਲ ਗੁਰਸ਼ਰਨਜੀਤ ਕੌਰ ਨੇ ਕਿਹਾ ਕਿ ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਦੀਆਂ 130 ਅਕੈਡਮੀਆਂ ਵਿਚ ਅੱਜ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਐਕਟੀਵਿਟੀਆਂ ਕਰਵਾਈਆਂ ਜਾ ਰਹੀਆਂ ਹਨ। ਜੋ ਨਸ਼ਿਆਂ ਦੇ ਖਿਲਾਫ਼ ਇਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰਮਤਿ ਮਾਰਗ ‘ਤੇ ਚੱਲਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਸਿਹਤਮੰਦ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਪ੍ਰਭਜੀਤ ਕੌਰ, ਸਿਮਰਨਜੀਤ ਕੌਰ, ਹਰਮਨਪ੍ਰੀਤ ਕੌਰ, ਸੁਖਰਾਜ ਕੌਰ, ਸਰਬਜੀਤ ਸਿੰਘ, ਗੁਰਵਿੰਦਰ ਸਿੰਘ, ਵਰਿੰਦਰ ਪਾਲ ਸਿੰਘ, ਸ਼ਿਵ ਕੁਮਾਰ, ਰੋਬਨਜੀਤ ਸਿੰਘ, ਸਰਬਜੀਤ ਕੌਰ, ਪਰਮਜੀਤ ਕੌਰ, ਪਰਮਿੰਦਰ ਸਿੰਘ ਸਮੇਤ ਬੱਚਿਆਂ ਦੇ ਮਾਤਾ-ਪਿਤਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਲਬੀਰ ਗਿੱਲ ਵਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਸਦਕਾ ਲੋਕ ਹੋ ਰਹੇ ‘ਆਪ’ ਵਿਚ ਸ਼ਾਮਿਲ-ਰਾਜ ਕੁਮਾਰ ਲੁੱਧੜ ਅਗਲੀ ਖ਼ਬਰ ਜਮਹੂਰੀ ਕਿਸਾਨ ਸਭਾ ਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਤਰਸਿੱਕਾ ਬਲਾਕ ਨੂੰ ਬਹਾਲ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।