11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਪਿੰਡ ਚੋਗਾਵਾਂ ’ਚ ਤਿੰਨ ਮੈਂਬਰ ਪੰਚਾਇਤ ਸਮੇਤ ਕਈ ਕਾਂਗਰਸੀ ਪਰਿਵਾਰਾਂ ਸਮੇਤ ‘ਆਪ’ ਵਿਚ ਸ਼ਾਮਿਲ

ਅਜੀਤ ਡੈਸਕ 27-06-2026
ਮੱਤੇਵਾਲ, 26 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਹਲਕਾ ਮਜੀਠਾ ਦੇ ਪਿੰਡ ਚੋਗਾਵਾਂ ਤੋਂ ਆਮ ਆਦਮੀ ਪਾਰਟੀ ਅਤੇ ਗ੍ਰਾਮ ਪੰਚਾਇਤ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ ਰਣਜੀਤ ਸਿੰਘ ਮੈਂਬਰ ਪੰਚਾਇਤ, ਅਮਨਦੀਪ ਸਿੰਘ ਮੈਂਬਰ ਪੰਚਾਇਤ ਅਤੇ ਦਲਬੀਰ ਸਿੰਘ ਮੈਂਬਰ ਪੰਚਾਇਤ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਤਲਬੀਰ ਸਿੰਘ ਗਿੱਲ ਵਲੋਂ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਪ ਮੁਹਾਰੇ ਆਪ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਕਾਸ ਦੀਆਂ ਬੁਲੰਦੀਆਂ ‘ਤੇ ਪਹੁੰਚਾ ਦਿੱਤਾ ਹੈ ਅਤੇ ਲੋਕ ਆਪ ਪਾਰਟੀ ਤੋਂ ਪੂਰੀ ਤਰਾਂ ਸੰਤੁਸ਼ਟ ਹਨ ਜਿਸ ਸਦਕਾ ਪੰਜਾਬ ਵਿਚ ਮੁੜ ‘ਆਪ’ ਦੀ ਸਰਕਾਰ ਬਣੇਗੀ। ਇਸ ਮੌਕੇ ਸਰਵਣ ਸਿੰਘ ਸਰਪੰਚ, ਅਮੋਲਕ ਸਿੰਘ ਨੰਬਰਦਾਰ, ਬਲਦੇਵ ਸਿੰਘ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਬਠਿੰਡਾ ’ਚ ਪੰਜਾਬ ਦੀ ਪਹਿਲੀ ਬਾਇਓ-ਫਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬਾਰਟਰੀ ਲੋਕ ਅਰਪਣ ਅਗਲੀ ਖ਼ਬਰ ਮਹਾਂਰਾਸ਼ਟਰ ਸਰਕਾਰ ਵਲੋਂ 1956 ਦੇ ਹਜ਼ੂਰ ਸਾਹਿਬ ਗੁਰਦੁਆਰਾ ਐਕਟ ’ਚ ਕੀਤੀਆਂ ਤਬਦੀਲੀਆਂ ਸਿੱਖ ਭਾਵਨਾਵਾਂ ਦੇ ਵਿਰੁੱਧ-ਭਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।