12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਹੜਤਾਲ ’ਤੇ ਬੈਠੇ ਠੇਕਾ ਮੁਲਾਜ਼ਮਾਂ ਨਾਲ ਸਰਕਾਰ ਤੇ ਪਾਵਰਕਾਮ ਦੀ ਮੀਟਿੰਗ ਬੇਸਿੱਟਾ

ਅਜੀਤ ਡੈਸਕ 27-06-2026
ਲਹਿਰਾ ਮੁਹੱਬਤ, 26 ਜੂਨ (ਸੁਖਪਾਲ ਸਿੰਘ ਸੁੱਖੀ)- ਸਾਂਝੀ ਥਰਮਲ ਕੰਟਰੈਕਟਰ ਵਰਕਰਜ਼ ਯੂਨੀਅਨ ਸੰਘਰਸ਼ ਕਮੇਟੀ ਏਟਕ ਵਲੋਂ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁੱਖ ਗੇਟ ਅੱਗੇ ਗਿਆਰਾਂ ਦਿਨਾਂ ਤੋਂ ਹੜਤਾਲ ‘ਤੇ ਬੈਠੇ ਆਊਟ ਸੋਰਸਡ ਠੇਕਾ ਮੁਲਾਜ਼ਮ ਨਾਲ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀ ਮੀਟਿੰਗ ਬੇਸਿੱਟਾ ਰਹਿਣ ਕਾਰਨ ਸਰਕਾਰੀ ਥਰਮਲਾਂ ਦਾ ਬਿਜਲੀ ਉਤਪਾਦਨ ਅੱਜ ਵੀ ਪ੍ਰਭਾਵਿਤ ਰਿਹਾ। ਇਸ ਸਬੰਧੀ ਜਥੇਬੰਦੀ ਦੇ ਜਰਨਲ ਸਕੱਤਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦਾ ਨਤੀਜਾ ਪੂਰਾ ਪੰਜਾਬ ਭੁਗਤ ਰਿਹਾ ਹੈ। ਜਿੱਥੇ ਬਿਜਲੀ ਉਤਪਾਦਨ ਠੱਪ ਹੈ, ਉਥੇ ਹਰ ਰੋਜ਼ ਪੰਜਾਬ ਸਿਰ ਵਿੱਤੀ ਬੋਝ ਵੱਧ ਰਿਹਾ ਹੈ। ਸਰਕਾਰੀ ਥਰਮਲ ਪਲਾਟਾਂ ਦੀ ਪ੍ਰਤੀ ਯੂਨਿਟ ਤਿੰਨ ਰੁਪਏ 40 ਪੈਸੇ ‘ਚ ਤਿਆਰ ਹੋਣ ‘ਤੇ ਕੇਂਦਰੀ ਪੂਲ ਤੋਂ 10 ਤੋਂ 12 ਰੁਪਏ ਪ੍ਰਤੀ ਯੂਨਿਟ ਖ਼ਰੀਦ ਕੇ ਜਨਤਕ ਪੈਸਾ ਲੁਟਾਇਆ ਜਾ ਰਿਹਾ ਹੈ। ਮੈਨੇਜਮੈਂਟ ਦੇ ਅੜੀਅਲ ਵਤੀਰੇ ਕਾਰਨ ਲਹਿਰਾ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਹਨ। ਦੋ ਯੂਨਿਟ ਚੱਲ ਰਹੇ ਹਨ ਉਹ ਵੀ ਪੂਰਾ ਉਤਪਾਦਨ ਨਹੀਂ ਕਰ ਰਹੇ ਹਨ। ਜਿਥੇ ਕਰੋੜਾਂ ਰੁਪਏ ਦਾ ਤੇਲ ਫੂਕਿਆ ਜਾ ਰਿਹਾ ਹੈ।ਜਥੇਬੰਦੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਠ ਨੇ ਕਿਹਾ ਕਿ ਸਰਕਾਰ 24 ਮਈ 26 ਦਾ ਸਮਝੌਤਾ ਤੁਰੰਤ ਲਾਗੂ ਕਰਕੇ ਕੱਚੇ ਮੁਲਾਜ਼ਮਾਂ ਨੂੰ ਬਣਦਾ ਹੱਕ ਦੇਵੇ ਤੇ ਉਥੇ ਹੀ ਬਿਜਲੀ ਦੀ ਕਿੱਲਤ ਕਾਰਨ ਲੱਗਦੇ ਕੱਟਾਂ ਤੋਂ ਲੋਕਾਂ ਨੂੰ ਰਾਹਤ ਮਿਲੇਗੀ। ਅੱਜ ਸੀਟੂ ਦੇ ਪ੍ਰਧਾਨ ਬਲਕਾਰ ਸਿੰਘ ਮੰਡੀ ਕਲਾਂ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਇੰਪਲਾਈਜ਼ ਫੈਡਰੇਸ਼ਨ ਚਹਿਲ ਦੇ ਸਰਪ੍ਰਸਤ ਮਨਜੀਤ ਸਿੰਘ ਚਾਹਲ, ਸੂਬਾ ਆਗੂ ਪੂਰਨ ਸਿੰਘ ਖਾਈ, ਸੂਬਾ ਆਗੂ ਮੀਤ ਪ੍ਰਧਾਨ ਗੁਰਦੀਪ ਸਿੰਘ, ਪ੍ਰਧਾਨ ਬਲਜੀਤ ਸਿੰਘ ਬਰਾੜ, ਰਘਬੀਰ ਸਿੰਘ ਸੈਣੀ, ਜੁਆਇੰਟ ਸਕੱਤਰ ਰਾਮ ਚੰਦਰ ਆਪਣੇ ਸਾਥੀਆਂ ਸਮੇਤ ਧਰਨੇ ‘ਚ ਹਮਾਇਤ ਕੀਤੀ। ਜਥੇਬੰਦੀ ਵਲੋਂ ਭਰਾਤਰੀ ਜਥੇਬੰਦੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਨਵੀਂ ਲੱਗਣ ਵਾਲੀ ਸੀਮੈਂਟ ਫ਼ੈਕਟਰੀ ਦੇ ਵਿਰੋਧ ’ਚ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਮਤੇ ਸੌਂਪੇ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਲੜਾਈ ਲੜਦਾ ਆਇਆ ਹੈ-ਰਵੀਪ੍ਰੀਤ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।