12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਬੂਟਾ ਸਿੰਘ ਨਗਰ ਪੰਚਾਇਤ ਕੋਠਾਗੁਰੂ ਦੇ ਪ੍ਰਧਾਨ ਬਣੇ

ਅਜੀਤ ਡੈਸਕ 27-06-2026
ਭਗਤਾ ਭਾਈਕਾ, 26 ਜੂਨ (ਸੁਖਪਾਲ ਸਿੰਘ ਸੋਨੀ)- ਨਗਰ ਪੰਚਾਇਤ ਕੋਠਾ ਗੁਰੂ ਦੀ ਪ੍ਰਧਾਨਗੀ ਪਦ ਦੀ ਚੋਣ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਹੋ ਗਈ ਹੈ, ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਬੂਟਾ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਅਤੇ ਬੀਬੀ ਸੁਖਜੀਤ ਕੌਰ ਨੂੰ ਨਗਰ ਪੰਚਾਇਤ ਕੋਠਾ ਗੁਰੂ ਦਾ ਮੀਤ ਪ੍ਰਧਾਨ ਚੁਣਿਆ ਗਿਆ ਹੈ। ਹਲਕਾ ਵਿਧਾਇਕ ਬਲਕਾਰ ਸਿੱਧੂ ਨੇ ਨਵਨਿਯੁਕਤ ਪ੍ਰਧਾਨ ਬੂਟਾ ਸਿੰਘ, ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਬੀਬੀ ਸੁਖਜੀਤ ਕੌਰ ਨੂੰ ਵਧਾਈ ਦਿੰਦੇ ਨਗਰ ਕੋਠਾ ਗੁਰੂ ਦੀ ਬਿਹਤਰੀ ਲਈ ਮਿਹਨਤ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਸ ਪ੍ਰਗਟ ਕੀਤੀ ਕਿ ਨਵੀਂ ਟੀਮ ਨਗਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ ਅਤੇ ਕੋਠਾ ਗੁਰੂ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੱਕ ਲੈ ਕੇ ਜਾਵੇਗੀ। ਵਿਧਾਇਕ ਬਲਕਾਰ ਸਿੱਧੂ ਨੇ ਦਾਅਵਾ ਕੀਤਾ ਕਿ ਸੂਬੇ ਵਿਚ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ, ਜਿਸ ਕਰਕੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਖ਼ੁਸ਼ ਹਨ। ਵਿਧਾਇਕ ਸਿੱਧੂ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਸੂਬੇ ਦੇ ਲੋਕ ਮੁੜ ਆਪ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਆਪ ਸਮੱਰਥਕਾਂ ਦੇ ਨਾਲ-ਨਾਲ ਡੀ.ਐਸ.ਪੀ. ਫੂਲ ਮਨੋਜ ਕੁਮਾਰ, ਐਸ.ਐਚ.ਓ. ਭਗਤਾ ਪਰਬਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਮੌਜੂਦ ਸਨ।
ਪਿਛਲੀ ਖ਼ਬਰ ਵੱਡਾ ਉਲਟਫੇਰ, ਵਿਸ਼ਵ ਚੈਂਪੀਅਨ ਭਾਰਤ ਪਹਿਲੀ ਵਾਰ ਆਇਰਲੈਂਡ ਤੋਂ ਹਾਰਿਆ ਅਗਲੀ ਖ਼ਬਰ ਐਚ ਐਮ ਈ ਐਲ ਵਲੋਂ ਨਸ਼ਾ ਮੁਕਤੀ ਜਾਗਰੂਕਤਾ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।