11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਪਿੰਡ ਛਾਪਿਆਂ ਵਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) 21 ਮੈਂਬਰੀ ਕਮੇਟੀ ਦਾ ਗਠਨ

ਅਜੀਤ ਡੈਸਕ 30-06-2026

ਬਾਬਾ ਬਕਾਲਾ ਸਾਹਿਬ, 29 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਨਜ਼ਦੀਕੀ ਪਿੰਡ ਛਾਪਿਆਂਵਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਇਕ ਵਿਸ਼ਾਲ ਮੀਟਿੰਗ ਕੀਤੀ ਗਈ । ਜਿਸ ਨੂੰ ਸੰਬੋਧਨ ਕਰਦਿਆਂ ਸਰਪੰਚ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਬਹੁਤ ਵੱਡਾ ਸਹਿਯੋਗ ਮਿਲ ਰਿਹਾ ਹੈ ਅਤੇ ਪਿੰਡ-ਪਿੰਡ 21-21 ਮੈਂਬਰੀ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿ ਪੰਜਾਬ ਵਿਚ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੋਂ ਬਾਅਦ ਸਾ: ਵਿਧਾਇਕ ਦਰਸ਼ਨ ਸਿੰਘ ਸ਼ਿਵਾਲਕ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਹੁਣ ਪੰਜਾਬ ਵਿਚ ਹੁਣ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹੱਕ ਵਿਚ ਤੂਫਾਨ ਆਉਣ ਵਾਲਾ ਹੈ, ਲੋਕ ਰਿਵਾਇਤੀ ਪਾਰਟੀਆਂ ਤੋਂ ਦੁਖੀ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਅੱਜ ਪਿੰਡ ਛਾਪਿਆਂਵਾਲੀ ਵਿਖੇ 21 ਮੈਂਬਰੀ ਕਮੇਟੀ ਦਾ ਗਠਨ ਕੀਤਾ, ਜਿਸ ਵਿਚ ਪਿੰਡ ਛਾਪਿਆਂਵਾਲੀ ਦੇ ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ, ਜਗਜੀਤ ਸਿੰਘ, ਗੁਲਜਾਰ ਸਿੰਘ, ਮਨਜੀਤ ਸਿੰਘ, ਬਚਿੱਤਰ ਸਿੰਘ, ਅਮਰੀਕ ਸਿੰਘ, ਅਜਮੇਰ ਸਿੰਘ, ਮਲਕੀਤ ਸਿੰਘ, ਬਲਵੰਤ ਸਿੰਘ, ਕੁਲਵੰਤ ਸਿੰਘ, ਗੁਰਮੀਤ ਕੌਰ, ਜਸਮੀਤ ਕੌਰ, ਪਰਮਜੀਤ ਕੌਰ, ਕੁਲਵਿੰਦਰ ਕੌਰ, ਗੁਰਮੀਤ ਕੌਰ, ਅਮਰਜੀਤ ਕੌਰ ਦੇ ਨਾਂ ਵਰਨਣਯੋਗ ਹਨ । ਇਸ ਮੌਕੇ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਸਰਬਜੀਤ ਸਿੰਘ ਖਾਨਪੁਰ ਨੇ ਨਵ ਨਿਯੁਕਤ ਕਮੇਟੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਚਾਚਾ ਪ੍ਰਗਟ ਸਿੰਘ ਜੱਲੂਪੁਰ ਖੈੜਾ, ਦਫ਼ਤਰ ਸਕੱਤਰ ਪੰਜਾਬ ਪ੍ਰਗਟ ਸਿੰਘ ਮੀਆਂਵਿੰਡ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਜੁਗਰਾਜ ਸਿੰਘ ਧੂਲਕਾ, ਬਲਦੇਵ ਸਿੰਘ ਪ੍ਰਧਾਨ ਰਈਆ, ਬਲਵੰਤ ਸਿੰਘ ਵਜ਼ੀਰ ਭੁੱਲਰ, ਸਰਕਲ ਪ੍ਰਧਾਨ ਦਿਲਬਾਗ ਸਿੰਘ ਠੱਠੀਆਂ, ਹਰਬੰਸ ਸਿੰਘ ਮੈਂਬਰ ਪੰਚਾਇਤ ਦੋਲੋਨੰਗਲ, ਆਲਮ ਸਿੰਘ ਦੋਲੋਨੰਗਲ, ਪ੍ਰਭਜੀਤ ਸਿੰਘ ਦੋਲੋਨੰਗਲ, ਅੰਗਰੇਜ ਸਿੰਘ ਦੋਲੋਨੰਗਲ, ਗੁਰਪ੍ਰੀਤ ਸਿੰਘ ਦੋਲੋਨੰਗਲ, ਸੁੱਖਜੀਤ ਸਿੰਘ ਗਿੱਲ ਖਾਨਪੁਰ ਵਲੋਂ ਪਿੰਡ ਛਾਪਿਆਂਵਾਲੀ ਦੇ ਨਵ ਨਿਯੁਕਤ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਸਾਹਿਬ ਦੇ ਹੋਣਹਾਰ ਵਿਦਿਆਰਥੀਆਂ ਦਾ ‘ਬ੍ਰਾਈਟ ਮਾਈਂਡਜ਼ ਪੰਜਾਬ-2026’ ਲਈ ਹੋਇਆ ਸਨਮਾਨ... ਅਗਲੀ ਖ਼ਬਰ ਵਿਕਾਸ ਕਾਰਜਾਂ ’ਚ ਵਰਤਿਆ ਜਾਣ ਵਾਲਾ ਮਟੀਰੀਅਲ ਮਾਪਦੰਡਾਂ ਦੇ ਉਲਟ-ਖਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।