11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਸਾਹਿਬ ਦੇ ਹੋਣਹਾਰ ਵਿਦਿਆਰਥੀਆਂ ਦਾ ‘ਬ੍ਰਾਈਟ ਮਾਈਂਡਜ਼ ਪੰਜਾਬ-2026’ ਲਈ ਹੋਇਆ ਸਨਮਾਨ

ਅਜੀਤ ਡੈਸਕ 30-06-2026

ਬਾਬਾ ਬਕਾਲਾ ਸਾਹਿਬ, 29 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਲਈ ਇਹ ਬਹੁਤ ਹੀ ਮਾਣ ਤੇ ਖੁਸ਼ੀ ਦਾ ਵਿਸ਼ਾ ਹੈ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਬ੍ਰਾਈਟ ਮਾਈਂਡਜ਼ ਪੰਜਾਬ-2026’ ਪ੍ਰੋਗਰਾਮ ਅਧੀਨ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਪੰਜ ਹੋਣਹਾਰ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਇਹ ਉਪਲੱਬਧੀ ਸਕੂਲ ਦੀ ਉੱਚ ਗੁਣਵੱਤਾ ਵਾਲੀ ਸਿੱਖਿਆ ਤੇ ਵਿਦਿਆਰਥੀਆਂ ਦੀ ਲਗਨ ਦਾ ਪ੍ਰਤੀਕ ਹੈ। ਸਕੂਲ ਦੇ ਜਿਨ੍ਹਾਂ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿਚ 90 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਕੇ ਇਹ ਮਾਣਮੱਤੀ ਉਪਲਬੱਧੀ ਹਾਸਿਲ ਕੀਤੀ ਹੈ, ਉਨ੍ਹਾਂ ਵਿਚ ਵਾਰਿਸ ਸ਼ਰੀਫ਼ 90.6% (453 ਅੰਕ), ਗੁਰਜੋਤ ਕੌਰ 90% (450 ਅੰਕ), ਇਸ਼ਮੀਤ ਕੌਰ 90% (450 ਅੰਕ), ਯੁਵਰਾਜ ਸਿੰਘ 90% (450 ਅੰਕ), ਕੰਵਰਦੀਪ ਸਿੰਘ 90% (450 ਅੰਕ) ਦੇ ਨਾਂਅ ਜਿਕਰਯੋਗ ਹਨ। ਇਸ ਮੌਕੇ ਸਕੂਲ ਦੇ ਐੱਮ. ਡੀ. ਕੁਲਬੀਰ ਸਿੰਘ ਮਾਨ ਅਤੇ ਪ੍ਰਿੰ: ਹਰਵਿੰਦਰ ਕੌਰ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕ ਸਟਾਫ਼ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਮਰਪਿਤ ਸੇਵਾ ਤੇ ਮਾਪਿਆਂ ਦੇ ਨਿਰੰਤਰ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ, ਨੈਤਿਕ ਕਦਰਾਂ-ਕੀਮਤਾਂ ਅਤੇ ਉੱਚੀਆਂ ਉਪਲਬੱਧੀਆਂ ਲਈ ਪ੍ਰੇਰਿਤ ਕਰਦਾ ਆ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਹੋਣਹਾਰ ਵਿਦਿਆਰਥੀ ਭਵਿੱਖ ਵਿਚ ਵੀ ਨਵੀਆਂ ਉੱਚਾਈਆਂ ਨੂੰ ਛੂੰਹਦੇ ਹੋਏ ਆਪਣੇ ਪਰਿਵਾਰ, ਸਕੂਲ ਅਤੇ ਪੰਜਾਬ ਦਾ ਨਾਂਅ ਦੇਸ਼-ਵਿਦੇਸ਼ ਵਿਚ ਰੌਸ਼ਨ ਕਰਨਗੇ ਤੇ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਬਣਨਗੇ ।

ਪਿਛਲੀ ਖ਼ਬਰ ਬਾਬਾ ਪੰਜ ਪੀਰ ਦੀ ਦਰਗਾਹ ’ਤੇ ਮੇਲਾ ਕਰਵਾਇਆ ਅਗਲੀ ਖ਼ਬਰ ਪਿੰਡ ਛਾਪਿਆਂ ਵਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) 21 ਮੈਂਬਰੀ ਕਮੇਟੀ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।