11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਬਾਬਾ ਪੰਜ ਪੀਰ ਦੀ ਦਰਗਾਹ ’ਤੇ ਮੇਲਾ ਕਰਵਾਇਆ

ਅਜੀਤ ਡੈਸਕ 30-06-2026

ਚੋਗਾਵਾਂ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪਿੰਡ ਹੇਤਮਪੁਰਾ ਵਿਖੇ ਬਾਬਾ ਪੰਜ ਪੀਰ ਦਰਗਾਹ ਦਾ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਐੱਨ. ਆਰ. ਆਈ. ਵੀਰਾਂ, ਸਮੂਹ ਪਿੰਡ ਵਾਸੀ ਤੇ ਮੇਲਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਧੂਮਧਾਮ ਨਾਲ ਕਰਵਾਇਆ। ਮੇਲੇ ਦੀ ਸ਼ੁਰੂਆਤ ਮੁੱਖ ਸੇਵਾਦਾਰ ਬਾਬਾ ਪੂਰਨ ਸਿੰਘ, ਚਰਨਜੀਤ ਸਿੰਘ, ਜੁਗਰਾਜ ਸਿੰਘ, ਡਾ. ਮਨਜੀਤ ਸਿੰਘ ਰਿੰਕੂ, ਵੀਰ ਸਿੰਘ, ਰਾਜਵਿੰਦਰ ਸਿੰਘ, ਸਰਪੰਚ ਕੁਲਵਿੰਦਰ ਸਿੰਘ, ਸੁਖਦੇਵ ਸਿੰਘ ਤੇ ਦਰਗਾਹ ਦੇ ਸੇਵਾਦਾਰ ਵਲੋਂ ਚਾਦਰ ਚੜ੍ਹਾ ਕੇ ਕੀਤੀ ਗਈ। ਦਰਗਾਹ ’ਤੇ ਵੱਡੀ ਗਿਣਤੀ ’ਚ ਦੂਰੋਂ ਨੇੜਿਓਂ ਪਹੁੰਚੀਆਂ ਸੰਗਤਾਂ ਨੇ ਸ਼ਰਧਾ ਨਾਲ ਮੱਥਾ ਟੇਕਿਆ ਤੇ ਮਨੋਕਾਮਨਾਵਾਂ ਪੂਰੀਆਂ ਹੋਣ ’ਤੇ ਝੰਡੇ ਚੜਾਏ। ਉਪਰੰਤ ਮੇਲੇ ’ਚ ਲੱਗੇ ਖੁੱਲ੍ਹੇ ਅਖਾੜੇ ‘ਚ ਪੰਜਾਬ ਦੀ ਪ੍ਰਸਿੱਧ ਗਾਇਕ ਜਸਵਿੰਦਰ ਬਰਾੜ ਨੇ ਆਪਣੇ ਨਵੇਂ ਪੁਰਾਣੇ ਗੀਤਾਂ ਰਾਹੀਂ ਆਏ ਹੋਏ ਮੇਲਾ ਪ੍ਰੇਮੀਆਂ ਦਾ ਖੂਬ ਮਨੋਰੰਜਨ ਕੀਤਾ। ਮੇਲੇ ਵਿਚ ਫਲਾਂ ਦੇ ਜੂਸ, ਠੰਢੇ ਮਿੱਠੇ ਜਲ ਦੀਆਂ ਛਬੀਲਾਂ, ਆਈਸਕ੍ਰੀਮ, ਪੂੜੀ ਛੋਲਿਆਂ ਸਮੇਤ ਲੰਗਰ ਅਟੁੱਟ ਵਰਤੇ। ਪ੍ਰਬੰਧਕਾਂ ਵਲੋਂ ਗਾਇਕ ਜਸਵਿੰਦਰ ਬਰਾੜ ਤੇ ਹੋਰਨਾਂ ਨੂੰ ਸਨਮਾਨਿਤ ਕੀਤਾ।

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਨਗਰ ਸਠਿਆਲਾ’ ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰੇ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਸਾਹਿਬ ਦੇ ਹੋਣਹਾਰ ਵਿਦਿਆਰਥੀਆਂ ਦਾ ‘ਬ੍ਰਾਈਟ ਮਾਈਂਡਜ਼ ਪੰਜਾਬ-2026’ ਲਈ ਹੋਇਆ ਸਨਮਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।