11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਗੁਰੂ ਤੇਗ ਬਹਾਦਰ ਨਗਰ ਸਠਿਆਲਾ’ ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰੇ

ਅਜੀਤ ਡੈਸਕ 30-06-2026

ਸਠਿਆਲਾ, 29 ਜੂਨ ( ਜਗੀਰ ਸਿੰਘ ਸਫਰੀ)-ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਭੇਜੇ ਗਏ ਫਾਰਮ ਅੱਜ ਡਾਂਗਾ ਹੋਮਿਊਨਿਟੀ ਵੈਲਫੇਅਰ ਸੁਸਾਇਟੀ ਸਠਿਆਲਾ ਵਿਖੇ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ ਦੀ ਅਗਵਾਈ ‘ਚ ਯੋਗ ਮਹਿਲਾਵਾਂ ਦੇ ਫਾਰਮ ਭਰੇ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਅਧੀਨ ਜਰਨਲ ਅਤੇ ਐੱਸ.ਸੀ. ਮਹਿਲਾਵਾਂ ਦੇ 1,500 ਰੁਪਏ ਅਤੇ 1,000 ਰੁਪਏ ਦੀ ਸਹਾਇਤਾ ਲਈ ਫਾਰਮ ਭਰੇ ਗਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਪਾਰਟੀ ਵਰਕਰ ਲਗਾਤਾਰ ਯਤਨਸ਼ੀਲ ਹਨ। ਜਥੇ : ਡਾਂਗਾ ਨੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਲੋੜੀਂਦੇ ਦਸਤਾਵੇਜ਼ਾਂ ਸਮੇਤ ਆਪਣੇ ਫਾਰਮ ਸਮੇਂ ਸਿਰ ਭਰਵਾਉਣ ਤਾਂ ਜੋ ਯੋਜਨਾ ਦਾ ਲਾਭ ਮਿਲ ਸਕੇ। ਇਸ ਮੌਕੇ ਤੇ ਜਥੇ: ਜਰਨੈਲ ਸਿੰਘ ਡਾਂਗਾ, ਬਲਜੀਤ ਸਿੰਘ ਫੌਜੀ, ਗੁਰਵਿੰਦਰ ਸਿੰਘ ਗਿੰਦਰ, ਠੇਕੇਦਾਰ ਕੇਵਲ ਸਿੰਘ, ਜਸਬੀਰ ਸਿੰਘ ਸੋਢੀ, ਪਰਮਜੀਤ ਸਿੰਘ ਖੀਵਾ, ਮਨਜੀਤ ਕੌਰ, ਕੁਲਦੀਪ ਕੌਰ, ਸਰਬਜੀਤ ਕੌਰ, ਸੁਖਨੰਦਣ ਕੌਰ, ਪਰਮਿੰਦਰ ਕੌਰ ਆਦਿ ਵਲੋਂ ਮਹਿਲਾਵਾਂ ਦੇ ਫਾਰਮ ਭਰੇ ਗਏ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।

ਪਿਛਲੀ ਖ਼ਬਰ ਕੱਚਾ ਕਾਲਜ ਰੋਡ ਦੇ ਕਈ ਵਾਰਡਾਂ ’ਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਨੇ ਸੜਕ ਜਾਮ ਕਰ ਕੇ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅ... ਅਗਲੀ ਖ਼ਬਰ ਬਾਬਾ ਪੰਜ ਪੀਰ ਦੀ ਦਰਗਾਹ ’ਤੇ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।