13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਰਈਆ ਮੰਡਲ ਬਿਆਸ ਦੇ ਦਫ਼ਤਰ ਦੇ ਗੇਟ ਸਾਹਮਣੇ ਧਰਨਾ ਲਗਾਇਆ

ਅਜੀਤ ਡੈਸਕ 30-06-2026

ਬਿਆਸ, 29 ਜੂਨ (ਨਰਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬਿਜਲੀ ਬੋਰਡ ਦੇ ਦਫ਼ਤਰ ਸੀਨੀਅਰ ਕਾਰਜਕਾਰੀ ਇੰਜੀਨੀਅਰ ਰਈਆ ਮੰਡਲ ਬਿਆਸ ਦੇ ਦਫ਼ਤਰ ਦੇ ਗੇਟ ਸਾਹਮਣੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਓਮਰਾਜ ਸਿੰਘ ਧਰਦਿਉ ਅਤੇ ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਬਦੇਸ਼ਾ ਦੀ ਅਗਵਾਈ ਵਿਚ ਰੋਸ ਧਰਨਾ ਲਗਾਇਆ ਗਿਆ, ਕਿਉਂਕਿ ਪੰਜਾਬ ਦੇ ਕਿਸਾਨ ਬਿਜਲੀ ਅਤੇ ਪਾਣੀ ਨਾ ਮਿਲਣ ਕਾਰਨ ਕਈ ਜ਼ਿਲ੍ਹਿਆਂ ਵਿਚ ਝੋਨੇ ਦੀ ਲੱਗੀ ਫਸਲ ਵਾਹੁਣ ਲਈ ਮਜਬੂਰ ਹੋ ਰਹੇ ਹਨ, ਜੇਕਰ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਵਲੋਂ ਬਣਦੀ ਬਿਜਲੀ ਸਮੇਂ ਸਿਰ ਕਿਸਾਨਾਂ ਨੂੰ ਮੁਹੱਈਆ ਨਹੀਂ ਕਰਵਾਈ ਜਾਂਦੀ ਤਾਂ ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਵਰਕਰ ਬਿਜਲੀ ਗਰਿੱਡਾਂ ਅਤੇ ਦਫਤਰਾਂ ਸਾਹਮਣੇ ਰੋਸ ਧਰਨੇ ਦੇਣੇ ਸ਼ੁਰੂ ਕਰਨਗੇ। ਜਿਸ ਦੀ ਜ਼ਿਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੀ ਹੋਵੇਗੀ। ਇਸ ਮੌਕੇ ਅਨੋਖ ਸਿੰਘ ਹਸਨਪੁਰ, ਹਰਵਿੰਦਰ ਸਿੰਘ ਬੁੱਟਰ, ਸੂਬੇਦਾਰ ਲਾਲਦੀਨ, ਲੱਖਾ ਸਿੰਘ, ਹੀਰਾ ਸਿੰਘ ਬਾਬਾ ਬਕਾਲਾ ਸਾਹਿਬ ਇਕਾਈ ਕਾਲੇਕੇ ਦੇ ਸਕੱਤਰ ਜਸਵੰਤ ਸਿੰਘ ਮੈਂਬਰ, ਮਲਕੀਤ ਸਿੰਘ, ਸੁਖਦੇਵ ਸਿੰਘ ਕਾਲੇਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਮੈਂਬਰ ਹਾਜ਼ਰ ਸਨ।

ਪਿਛਲੀ ਖ਼ਬਰ 20 ਨੂੰ ਪਿੰਡ ਭੰਗਵਾਂ ਵਿਖੇ ਲੱਗੇਗਾ ਤੀਜਾ ਫਲਦਾਰ ਬੂਟਿਆਂ ਦਾ ਲੰਗਰ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਮਹਾਨ ਅਲੌਕਿਕ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।