29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਐਡਵੋਕੇਟ ਅਜੇਵੀਰ ਸਿੰਘ ਆਜ਼ਾਦ ਨੇ ਲੋੜਵੰਦ ਲੋਕਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ

ਅਜੀਤ ਡੈਸਕ 01-07-2026

ਰਈਆ, 30 ਜੂਨ (ਸ਼ਰਨਬੀਰ ਸਿੰਘ ਕੰਗ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਲੋੜਵੰਦ ਲੋਕਾਂ ਨੂੰ ਫਰੀ ਰਸੋਈ ਦਾ ਸਾਮਾਨ ਵੰਡਣ ਦੀ ਚਲਾਈ ਗਈ ਮੁਹਿੰਮ ਦੇ ਤਹਿਤ ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਸੰਜੀਵ ਭੰਡਾਰੀ ਪ੍ਰਧਾਨ ਨਗਰ ਪੰਚਾਇਤ ਰਈਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਾਰਡ ਨੰਬਰ 2 ਤੋਂ ਕੌਂਸਲਰ ਸਰਬਜੀਤ ਸਿੰਘ ਮਾਨ ਅਤੇ ਐਡਵੋਕੇਟ ਅਜੇਵੀਰ ਸਿੰਘ ਆਜ਼ਾਦ ਨੇ ਡੀਪੂ ਹੋਲਡਰ ਇਕਬਾਲ ਸਿੰਘ ਦੇ ਅਨਾਜ ਡੀਪੂ ਤੇ ਲਾਭਪਾਤਰੀਆਂ ਨੂੰ ਅਨਾਜ ਦੀਆਂ ਕਿੱਟਾਂ ਵੰਡੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੌਂਸਲਰ ਸਰਬਜੀਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਦੀ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਲੋੜਵੰਦ ਲੋਕਾਂ ਨੂੰ ਅਨਾਜ ਮਿਲਦਾ ਆ ਰਿਹਾ ਹੈ ਅਤੇ ਹੁਣ 1 ਜੁਲਾਈ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 1000/ 1500 ਰੁਪਏ ਦੇ ਹਿਸਾਬ ਨਾਲ ਤਿੰਨ-ਤਿੰਨ ਮਹੀਨੇ ਦੇ ਇਕੱਠੇ ਪੈਸੇ ਮਿਲਣਗੇ । ਉਨ੍ਹਾਂ ਕਿਹਾ ਕਿ ਜੋ ਵੀ ਵਾਅਦੇ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ ਉਹ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਤੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਖੁਸ਼ ਹਨ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਦੁਬਾਰਾ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਬਣੇਗੀ। ਇਸ ਮੌਕੇ ਐਡਵੋਕੇਟ ਅਜੇਵੀਰ ਸਿੰਘ ਆਜ਼ਾਦ, ਸੂਬੇਦਾਰ ਤਰਸੇਮ ਸਿੰਘ, ਨੰਬਰਦਾਰ ਭੁਪਿੰਦਰ ਸਿੰਘ, ਸੰਦੀਪ ਸਿੰਘ, ਐਡਵੋਕੇਟ ਲੱਖਾ ਸਿੰਘ ਆਜ਼ਾਦ, ਕੁਲਦੀਪ ਸਿੰਘ, ਰਜਿੰਦਰ ਸਿੰਘ, ਭੁਪਿੰਦਰ ਸਿੰਘ ਮਾਨ, ਦਿਲਬਾਗ ਸਿੰਘ, ਜਗਰੂਪ ਸਿੰਘ ਡੈਨੀ, ਜਸਪਾਲ ਸਿੰਘ, ਪ੍ਰੇਮ ਸਿੰਘ ਡੀਪੂ ਹੋਲਡਰ ਇਕਬਾਲ ਸਿੰਘ ਆਦਿ ਹਾਜ਼ਰ ਸਨ ।

ਪਿਛਲੀ ਖ਼ਬਰ ਠੋਸ ਕੂੜਾ ਪ੍ਰਬੰਧਨ ਨਿਯਮ-2026 ਦੀ ਸਫ਼ਲਤਾ ਲਈ ਲੋਕਾਂ ਦੀ ਭੂਮਿਕਾ ਲਾਜ਼ਮੀ-ਮੇਅਰ ਸੌਰਭ ਜੌਸ਼ੀ ਅਗਲੀ ਖ਼ਬਰ ਗੱਗੋਮਾਹਲ ਮਲਟੀਪਰਪਜ਼ ਕੋਆਪ੍ਰੇਟਿਵ ਸੋਸਾਇਟੀ ਵਿਖੇ ਸਹਿਕਾਰਤਾ ਹਫ਼ਤਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।