28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਹੈਰੋਇਨ, ਡਰੱਗ ਮਨੀ, ਪਿਸਤੌਲ, ਮੈਗਜੀਨ, ਕਾਰਤੂਸ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਅਜੀਤ ਡੈਸਕ 02-07-2026
ਰਾਜਾਸਾਂਸੀ, 1 ਜੁਲਾਈ (ਹਰਦੀਪ ਸਿੰਘ ਖੀਵਾ)-ਸਮਾਜ ਵਿਰੋਧੀ ਅਨਸਰਾਂ ਸੰਬੰਧੀ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਵਲੋਂ ਚਲਾਈ ਗਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਹੈਰੋਇਨ ਡਰੱਗ ਮਨੀ ਤੇ ਪਿਸਤੌਲ ਸਮੇਤ ਕਾਬੂ ਕੀਤਾ ਗਿਆ ਹੈ । ਇਸ ਸੰਬੰਧੀ ਥਾਣਾ ਮੁਖੀ ਐੱਸ. ਐੱਚ. ਓ. ਸਬ ਇੰਸਪੈਕਟਰ ਹਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਬ ਇੰਸਪੈਕਟਰ ਤਰਸੇਮ ਸਿੰਘ ਸਮੇਤ ਪਾਰਟੀ ਵਲੋਂ ਗਸ਼ਤ ਦੌਰਾਨ ਪੁਲ ਡਰੇਨ ਦਾਲਮ ਨੇੜੇ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਚੈੱਕ ਕੀਤਾ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ 2 ਲੱਖ 54 ਹਜਾਰ ਰੁਪਏ ਡਰੱਗ ਮਨੀ, 2 ਪਸਤੌਲ ਸਮੇਤ ਮੈਗਜੀਨ ਅਤੇ 2 ਕਾਰਤੂਸ ਜਿੰਦਾ ਬਰਾਮਦ ਹੋਏ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਸੰਤੋਖ ਸਿੰਘ ਪੁੱਤਰ ਕਰਮ ਸਿੰਘ ਵਾਸੀ ਪੰਜ ਗਰਾਈਆ ਥਾਣਾ ਅਜਨਾਲਾ ਤੇ ਰਾਜਬੀਰ ਸਿੰਘ ਪੁੱਤਰ ਸੇਰ ਸਿੰਘ ਵਾਸੀ ਮਹਿਲਾਂ ਵਾਲਾ ਵਜੋਂ ਹੋਈ। ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕੀਤੀ ਗਈ ਹੈ ਤੇ ਕਾਬੂ ਕੀਤੇ ਵਿਅਕਤੀਆਂ ’ਤੇ ਅਗਲੇ ਪਿਛਲੇ ਸੰਬੰਧਾਂ ਦੀ ਪੜਤਾਲ ਵੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਵੰਡ ਤੋਂ 79 ਸਾਲਾਂ ਬਾਅਦ ਪਾਕਿ ਦੇ ਡੇਰਾ ਇਸਮਾਈਲ ਖ਼ਾਨ ’ਚ ਸ਼ਮਸ਼ਾਨ ਘਾਟ ਲਈ ਹਿੰਦੂ, ਸਿੱਖ ਭਾਈਚਾਰੇ ਨੂੰ ਮਿਲੀ ਜ਼ਮੀਨ ਅਗਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।