24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਖੇਤੀ ਬਿਜਲੀ ਸਪਲਾਈ ’ਤੇ ਲੱਗ ਰਹੇ ਪਾਵਰ ਕੱਟਾਂ ਵਿਰੁੱਧ ਕਿਰਤੀ ਕਿਸਾਨ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 03-07-2026

ਅਜਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਤੇ ਲੱਗ ਰਹੇ ਲਗਾਤਾਰ ਪਾਵਰ ਕੱਟਾਂ ਵਿਰੁੱਧ ਕਿਰਤੀ ਕਿਸਾਨ ਯੂਨੀਅਨ ਵਲੋਂ ਐਕਸੀਅਨ ਦਫ਼ਤਰ ਅਜਨਾਲਾ ਵਿਖੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਐਕਸੀਅਨ ਅਜਨਾਲਾ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਨੇ ਕਿਹਾ ਕਿ ਝੋਨੇ ਦੀ ਲਵਾਈ ਦਾ ਸੀਜ਼ਨ ਸਿਖਰ ‘ਤੇ ਹੈ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ 8 ਘੰਟੇ ਤੋਂ ਘੱਟ ਕੇ 4-5 ਘੰਟੇ ਹੀ ਰਹਿ ਗਈ ਹੈ ਅਤੇ ਹਰ ਖੇਤੀ ਫੀਡਰ ਉੱਪਰ 3 ਤੋਂ 4 ਘੰਟੇ ਦਾ ਪਾਵਰ ਕੱਟ ਲੱਗ ਰਿਹਾ ਹੈ ਜਿਸ ਕਾਰਨ ਝੋਨੇ ਦੀ ਲਵਾਈ ਲਗਾਤਾਰ ਪ੍ਰਭਾਵਿਤ ਹੋ ਰਹੀ ਹੈ, ਪਹਿਲੇ ਤੋਂ ਲੱਗੇ ਝੋਨੇ ਵੀ ਪਾਣੀ ਨਾ ਮਿਲਣ ਕਾਰਨ ਸੁੱਕ ਰਹੇ ਹਨ ਅਤੇ ਕਿਸਾਨ ਝੋਨਾ ਪਾਲਨ ਲਈ ਜਨਰੇਟਰ ਤੇ ਮਹਿੰਗਾ ਡੀਜ਼ਲ ਬਾਲਣ ਲਈ ਮਜਬੂਰ ਹਨ। ਇਸ ਮੌਕੇ ਐਕਸੀਅਨ ਅਜਨਾਲਾ ਇੰਜ. ਅਨੀਸ਼ਦੀਪ ਸਿੰਘ ਵਲੋਂ ਮੁੱਖ ਮੰਤਰੀ ਦੇ ਨਾਮ ਕਿਸਾਨਾਂ ਦਾ ਮੰਗ ਪੱਤਰ ਲਿਆ ਅਤੇ ਅੱਗੇ ਪਹੁੰਚਦਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ ਜੱਸੜ, ਜ਼ਿਲ੍ਹਾ ਖ਼ਜ਼ਾਨਚੀ ਮੇਜਰ ਸਿੰਘ ਕੜਿਆਲ, ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਸਹਿੰਸਰਾ, ਸੁਖਵਿੰਦਰ ਸਿੰਘ ਕਿਆਮਪੁਰ, ਮੇਜਰ ਸਿੰਘ ਜੌਹਲ, ਦਿਲਬਾਗ ਸਿੰਘ ਮਾਕੋਵਾਲ, ਜਸਬੀਰ ਸਿੰਘ ਉਠੀਆਂ, ਬਲਦੇਵ ਸਿੰਘ ਸਹਿੰਸਰਾ, ਸਵਿੰਦਰ ਸਿੰਘ ਨਾਨੋਕੇ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਡਾ. ਜਸਪਾਲ ਸਿੰਘ ਬਣੇ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਦੇ ਨਵੇਂ ਸੀਨੀਅਰ ਮੈਡੀਕਲ ਅਫਸਰ, ਅਹੁਦਾ ਸੰਭਾਲਿਆ ਅਗਲੀ ਖ਼ਬਰ ਡੈਨੀ ਬੰਡਾਲਾ ਦਾ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣਨ ’ਤੇ ਖਲੈਹਿਰਾ ਤੇ ਰੂਬੀ ਤਲਵੰਡੀ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।