11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਆਖਰੀ ਗਾਰੰਟੀ ਨੇ ਵਿਰੋਧੀਆਂ ਪਾਸੋਂ ਸਾਰੇ ਮੁੱਦੇ ਖੋਹੇ-ਵਿਧਾਇਕ ਟੌਂਗ

ਅਜੀਤ ਡੈਸਕ 04-07-2026
ਬਾਬਾ ਬਕਾਲਾ ਸਾਹਿਬ, 1 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-’ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਸਰਕਾਰ ਨੇ ਆਪਣੀ ਆਖਰੀ ਗਰੰਟੀ ਵੀ ਪੂਰੀ ਕਰ ਦਿੱਤੀ ਹੈ, ਜਿਸ ਨਾਲ ਵਿਰੋਧੀਆਂ ਪਾਸੋਂ ਬੇਵਜ੍ਹਾ ਵਿਰੋਧ ਕਰਨ ਦੇ ਸਾਰੇ ਮੁੱਦੇ ਖੋਹੇ ਗਏ ਹਨ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਸ ਯੋਜਨਾ ਨਾਲ ਮਹਿਲਾਵਾਂ ਨੂੰ ਵੱਡਾ ਆਰਥਿਕ ਸਹਾਰਾ ਮਿਲੇਗਾ ਅਤੇ ਸਮਾਜ ਵਿੱਚ ਉਨ੍ਹਾਂ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਜਥੇਦਾਰ ਰੇਸ਼ਮ ਸਿੰਘ ਖਾਲਸਾ ਦੇ ਗ੍ਰਹਿ ਵਿਖੇ ਪੁੱਜਣ ਉਪਰੰਤ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਸਿਰਫ ਪੂਰੇ ਹੀ ਨਹੀਂ ਕੀਤੇ, ਸਗੋਂ ਉਨ੍ਹਾਂ ਤੋਂ ਵੀ ਵੱਧ ਕਰਕੇ ਇਤਿਹਾਸਕ ਕੰਮ ਕਰਕੇ ਲੋਕਾਂ ਦੇ ਦਿਲ ਜਿੱਤ ਲਏ ਹਨ । ਇਸ ਮੌਕੇ ਉਨ੍ਹਾਂ ਪੁਰਾਣੇ ਸਾਥੀ ਜਥੇਦਾਰ ਰੇਸ਼ਮ ਸਿੰਘ ਖਾਲਸਾ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਜਥੇਦਾਰ ਰੇਸ਼ਮ ਸਿੰਘ ਖਾਲਸਾ, ਜਿਨ੍ਹਾਂ ਨੇ ਪਾਰਟੀ ਲਈ ਬਹੁਤ ਮਿਹਨਤ ਕੀਤੀ ਸੀ, ਕੁਝ ਕਾਰਨਾਂ ਕਰਕੇ ਸਾਡੀ ਟੀਮ ਤੋਂ ਵੱਖਰੇ ਹੋ ਗਏ ਸਨ ਅਤੇ ਅੱਜ ਟੀਮ ਦੇ ਸਹਿਯੋਗ ਨਾਲ ਜਥੇਦਾਰ ਰੇਸ਼ਮ ਸਿੰਘ ਖਾਲਸਾ ਨੇ ਮੁੜ ਆਮ ਆਦਮੀ ਪਾਰਟੀ ਵਿਚ ਸਾਡਾ ਸਾਥ ਦੇਣ ਦਾ ਪ੍ਰਣ ਕੀਤਾ ਅਤੇ 2027 ਦੀ ਇਲੈਕਸ਼ਨ ਦੇ ਵਿਚ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦਾ ਭਰੋਸਾ ਦਿਵਾਇਆ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਗੁਰਮੀਤ ਸਿੰਘ ਪਨੇਸਰ, ਕੌਂਸਲਰ ਜੈਮਲ ਸਿੰਘ ਭੁੱਲਰ, ਕੌਂਸਲਰ ਮਨਜਿੰਦਰ ਸਿੰਘ, ਚੇਅਰਮੈਨ ਗੁਰਦੇਵ ਸਿੰਘ ਆੜ੍ਹਤੀ, ਕੁਲਦੀਪ ਸਿੰਘ ਛੱਜਲਵੱਡੀ, ਰਵੀ ਸਿੰਘ ਅਤੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਪਿੰਡ ਮੋਹਲੇਕੇ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਸਿੱਖ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਗੁਰਦੁਆਰਾ ਕੱਥੂਨੰਗਲ ਵਿਖੇ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।