13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਜ਼ਮੀਨ ਪੱਧਰ ’ਤੇ ਆਮ ਆਦਮੀ ਪਾਰਟੀ ਪੰਜਾਬ ’ਚ ਹੋ ਰਹੀ ਮਜ਼ਬੂਤ-ਸ਼ਿਵਰਾਜ ਭੀਲੋਵਾਲ

ਅਜੀਤ ਡੈਸਕ 08-07-2026

ਟਾਹਲੀ ਸਾਹਿਬ, 7 ਜੁਲਾਈ (ਵਿਨੋਦ ਭੀਲੋਵਾਲ)- ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਸੀਨੀਅਰ ਆਗੂ ਸ਼ਿਵਾਰਾਜ ਸਿੰਘ ਬਾਠ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੇ ਅਧਿਕਾਰਾਂ ਦੀ ਪੂਰੀ ਮਜ਼ਬੂਤੀ ਨਾਲ ਰਾਖੀ ਕੀਤੀ ਹੈ ਅਤੇ ਹਰ ਵਰਗ ਨੂੰ ਸਾਰੀਆਂ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਭੀਲੋਵਾਲ ਨੇ ਕਿਹਾ ਕਿ ‘ਆਪ’ ਨੇ ਹਮੇਸ਼ਾ ਸੂਬੇ ‘ਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖੀ ਹੈ ਤੇ ਸਾਰੇ ਧਰਮਾਂ, ਵਰਗਾਂ ਦਾ ਸਨਮਾਨ ਕੀਤਾ ਹੈ ਅਤੇ ਆਪਸੀ ਭਰਾਵਾਂ ਵਾਲੇ ਮਾਹੌਲ ਨੂੰ ਮਜ਼ਬੂਤ ਕਰਕੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ ਹੈ । ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ‘ਆਪ’ ਨੂੰ ਹੋਰ ਮਜਬੂਤ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਜਿਸ ਮੁਹਿੰਮ ਦਾ ਉਦੇਸ਼ ਹੋਵੇਗਾ ਕਿ ਪਾਰਟੀ ਦੇ ਹਰ ਵਰਕਰ ਅਤੇ ਮੈਂਬਰ ਨੂੰ ਆਮ ਆਦਮੀ ਪਾਰਟੀ ਨਾਲ ਹੋਰ ਮਜ਼ਬੂਤੀ ਨਾਲ ਜੋੜ ਕੇ ਲੋਕਾਂ ਨੂੰ ‘ਆਪ’ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਣਾ ਹੈ ਤਾਂ ਕਿ 2027 ’ਚ ਪੰਜਾਬ ਨੂੰ ਬਚਾਉਣ ਲਈ ਸੂਬੇ ’ਚ ‘ਆਪ’ ਦੀ ਸਰਕਾਰ ਬਣ ਸਕੇ । ਇਸ ਮੌਕੇ ਉਨ੍ਹਾਂ ਦੇ ਨਾਲ ਸਤਨਾਮ ਸਿੰਘ ਸਾਬਕਾ ਮੈਂਬਰ, ਜਸਪਾਲ ਸਿੰਘ ਮੁਨਸ਼ੀ, ਧਰਮਪਾਲ, ਸੰਦੀਪ ਸਿੰਘ, ਬਿਕਰਮਜੀਤ ਸਿੰਘ ਬਿੱਕਾ ਆਦਿ ਨਾਲ ਸਨ ।

ਪਿਛਲੀ ਖ਼ਬਰ ਅਜਨਾਲਾ ਪੁਲਿਸ ਵਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ 4 ਨੌਜਵਾਨ ਕਾਬੂ, ਮਾਮਲੇ ਦਰਜ ਅਗਲੀ ਖ਼ਬਰ ਆਨੰਦ ਕਾਲਜ ਐਜੂਕੇਸ਼ਨ ਤੇ ਨਰਸਿੰਗ ਸਿੱਖਿਆ ਦੇ ਖੇਤਰ ’ਚ ਸੂਬੇ ਭਰ ’ਚ ਮਾਰ ਰਿਹਾ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।