13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸਾਬਕਾ ਵਿਧਾਇਕ ਮੰਨਾ ਵਲੋਂ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ

ਅਜੀਤ ਡੈਸਕ 08-07-2026

ਬਾਬਾ ਬਕਾਲਾ ਸਾਹਿਬ, 7 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ, ਸਾਬਕਾ ਸੰਸਦੀ ਸਕੱਤਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਮੰਨਾ ਨੇ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ । ਇਸ ਮੌਕੇ ਉਨ੍ਹਾਂ ਜਿੱਥੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਸੰਗਠਨ ਨਾਲ ਸੰਬੰਧਿਤ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ‘ਤੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ, ਉਥੇ ਦੱਸਿਆ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦਿਨੋਂ ਦਿਨ ਮਜ਼ਬੂਤ ਸਥਿਤੀ ਵਿਚ ਅਤੇ ਲੋਕਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਤੋਂ ਪੂਰੀ ਤਰ੍ਹਾਂ ਖੁਸ਼ ਹਨ, ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਵੀ ਮੌਜੂਦ ਸਨ।

ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਅਜਨਾਲਾ ਵਿਖੇ ਪੈਟਰੋਲ ਪੰਪਾਂ ਦੀ ਅਚਨਚੇਤ ਜਾਂਚ ਅਗਲੀ ਖ਼ਬਰ ਅਜਨਾਲਾ ਪੁਲਿਸ ਵਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ 4 ਨੌਜਵਾਨ ਕਾਬੂ, ਮਾਮਲੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।