28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ’ਤੇ ਨਿਹੰਗ ਸਿੰਘ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਅਜੀਤ ਡੈਸਕ 09-07-2026
ਚੋਗਾਵਾਂ, 8 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪਕੇ ਅਧੀਨ ਆਉਂਦੇ ਪਿੰਡ ਠੱਠਾ ਦੇ ਨਿਹੰਗ ਸਿੰਘ ਵਲੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਕੁੱਟਮਾਰ ਕਰਕੇ ਜ਼ਖਮੀ ਕਰਨ ਵਾਲੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ’ਤੇ ਜਥੇਬੰਦੀ ਦੀ ਰੋਹ ਭਰੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਾਬਾ ਸਰਵਣ ਸਿੰਘ ਨੇ ਕਿਹਾ ਕਿ ਕਸਬਾ ਚੋਗਾਵਾਂ ਵਿਖੇ ਨਸ਼ਿਆਂ ਦੀ ਭਰਮਾਰ ਸੀ । ਉਨ੍ਹਾਂ ਵਲੋਂ ਕਰੀਬ ਇਕ ਸਾਲ ਪਹਿਲਾਂ ਨਸ਼ਾ ਬੰਦ ਕਰਵਾਉਣ ਨੂੰ ਲੈ ਕੇ ਆਵਾਜ਼ ਉਠਾਈ ਗਈ । ਇਸੇ ਦੌਰਾਨ ਪਨਾਹੀਆਂ ਵਾਲੀ ਗਲੀ ਕੋਲ ਮੌਜੂਦ ਕੁਝ ਵਿਅਕਤੀਆਂ ਨੇ ਉਨ੍ਹਾਂ ’ਤੇ ਜਾਨਲੇਵਾ ਹਮਲਾ ਕਰਕੇ ਸੱਟਾਂ ਲਗਾ ਦਿੱਤੀਆਂ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਵੀ ਦਿੱਤੀ ਗਈ ਪਰ ਇਕ ਸਾਲ ਬੀਤ ਜਾਣ ’ਤੇ ਵੀ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ ਤੇ ਨਾ ਹੀ ਨਸ਼ਾ ਬੰਦ ਹੋਇਆ ਹੈ । ਉਨ੍ਹਾਂ ਚੇਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਤੇ ਨਸ਼ਾ ਬੰਦ ਨਾ ਕਰਵਾਇਆ ਤਾਂ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਨਕਾਣਾ ਸਾਹਿਬ ਦੀ ਅਗਵਾਈ ਹੇਠ ਸਮੂਹ ਨਿਹੰਗ ਜਥੇਬੰਦੀਆਂ ਨਸ਼ਾ ਬੰਦ ਕਰਵਾਉਣ ਲਈ ਅੱਗੇ ਆਉਣਗੀਆਂ । ਇਸ ਮੌਕੇ ਲਾਲਾ ਸਿੰਘ, ਪੱਪੂ ਨਿਹੰਗ, ਲਵਪ੍ਰੀਤ ਸਿੰਘ, ਸਾਹਿਲ ਸਿੰਘ, ਜਸਮੇਲ ਸਿੰਘ, ਅਕਾਸ਼ਦੀਪ ਸਿੰਘ, ਲਵਦੀਪ ਸਿੰਘ ਆਦਿ ਹਾਜ਼ਰ ਸਨ। ਇਸ ਸੰਬੰਧੀ ਥਾਣਾ ਲੋਪੋਕੇ ਦੇ ਮੁਖੀ ਅਜੇਪਾਲ ਸਿੰਘ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਕੋਈ ਵੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ । ਜੇਕਰ ਲਿਖਤੀ ਸ਼ਿਕਾਇਤ ਆਉਂਦੀ ਹੈ ਜਾਂ ਬਿਆਨ ਦਰਜ ਕਰਵਾਉਂਦਾ ਹੈ ਤਾਂ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸਾਬਕਾ ਵਿਧਾਇਕਾ ਬੀਬੀ ਲੂੰਬਾ ਵਲੋਂ ਦੀਪਕ ਚੌਹਾਨ ਨਾਲ ਹਲਕਾ ਦੇ ਵਿਕਾਸ ਕਾਰਜਾਂ ਸੰਬੰਧੀ ਚਰਚਾ ਅਗਲੀ ਖ਼ਬਰ ਦਰਿਆ ਰਾਵੀ ਦੇ ਨੁਕਸਾਨੇ ਸਟੱਡਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਹੋ ਸਕਦਾ ਨੁਕਸਾਨ- ਹਰਪ੍ਰਤਾਪ ਅਜਨਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।