15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਹਲਕਾ ਜੰਡਿਆਲਾ ਗੁਰੂ ਵਿਚ ਹੋਏ ਰਿਕਾਰਡ ਵਿਕਾਸ ਕਾਰਜਾਂ ਦੇ ਆਧਾਰ ’ਤੇ ਲੋਕ ਮੁੜ ‘ਆਪ’ ਨੂੰ ਦੇਣਗੇ ਸਮਰਥਨ-ਸੰਧੂ ਮੁੱਛਲ

ਅਜੀਤ ਡੈਸਕ 11-07-2026
ਟਾਂਗਰਾ, 10 ਜੁਲਾਈ (ਹਰਜਿੰਦਰ ਸਿੰਘ ਕਲੇਰ)-ਆਮ ਆਦਮੀ ਪਾਰਟੀ ਬਲਾਕ ਜੰਡਿਆਲਾ ਗੁਰੂ ਦੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਮੁੱਛਲ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਪਿੰਡ-ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਗਈ। ਸੰਧੂ ਮੁੱਛਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੱਤ ਦਹਾਕਿਆਂ ਬਾਅਦ ਜੇਕਰ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਹੋਏ ਹਨ ਤਾਂ ਇਸ ਦਾ ਸਿਹਰਾ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੀ ਅਗਵਾਈ ਹੇਠ ਕੀਤੇ ਗਏ ਯਤਨਾਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣੂੰ ਕਰਵਾ ਰਹੇ ਹਨ ਅਤੇ ਹਲਕੇ ਵਿਚ ਆਮ ਆਦਮੀ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋ ਰਿਹਾ ਹੈ।
ਪਿਛਲੀ ਖ਼ਬਰ ਸਠਿਆਲਾ ਵਿਖੇ ਡੀਪੂ ਰਾਹੀ ਵੰਡੀ ਮਾੜੀ ਕਣਕ ਮਿਲਣ ’ਤੇ ਲਾਭਪਾਤਰਾਂ ’ਚ ਭਾਰੀ ਰੋਸ ਅਗਲੀ ਖ਼ਬਰ ਏ.ਐੱਸ.ਆਈ ਸਤਨਾਮ ਸਿੰਘ ਰੰਧਾਵਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।