15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਠਿਆਲਾ ਵਿਖੇ ਡੀਪੂ ਰਾਹੀ ਵੰਡੀ ਮਾੜੀ ਕਣਕ ਮਿਲਣ ’ਤੇ ਲਾਭਪਾਤਰਾਂ ’ਚ ਭਾਰੀ ਰੋਸ

ਅਜੀਤ ਡੈਸਕ 11-07-2026
ਸਠਿਆਲਾ, 10 ਜੁਲਾਈ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਵਿਖੇ ਸਰਕਾਰੀ ਰਾਸ਼ਨ ਡੀਪੂਆਂ ਰਾਹੀਂ ਵੰਡੀ ਜਾ ਰਹੀ ਕਣਕ ਦੀ ਗੁਣਵੱਤਾ ਨੂੰ ਲੈ ਕੇ ਲਾਭਪਾਤਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਤੇ ਸਕੱਤਰ ਸਿੰਘ, ਜਸਵੰਤ ਸਿੰਘ ਤੇ ਹੋਰ ਲਾਭਪਾਤਰੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਦਿੱਤੀ ਜਾ ਰਹੀ ਕਣਕ ਦੀ ਗੁਣਵੱਤਾ ਬਹੁਤ ਮਾੜੀ ਹੈ। ੳਨ੍ਹਾਂ ਨੇ ਕਿਹਾ ਕਿ ਜੋ ਡੀਪੂ ਤੋਂ ਕਣਕ ਮਿਲੀ ਹੈ, ਉਸ ਵਿੱਚ ਮਿੱਟੀ ਤੇ ਖ਼ਰਾਬ ਦਾਣੇ ਹੋਣ ਕਾਰਨ ਇਸ ਦੀ ਵਰਤੋਂ ਕਰਨ ਵਿਚ ਮੁਸ਼ਕਿਲ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਗਰੀਬ ਪਰਿਵਾਰਾਂ ਲਈ ਭੇਜਿਆ ਜਾਣ ਵਾਲਾ ਰਾਸ਼ਨ ਉੱਚ ਗੁਣਵੱਤਾ ਦਾ ਹੋਣਾ ਚਾਹੀਦਾ ਹੈ ਪਰ ਉਨ੍ਹਾਂ ਨੂੰ ਮਿਲ ਰਹੀ ਕਣਕ ਉਮੀਦਾਂ ‘ਤੇ ਖਰੀ ਨਹੀਂ ਉਤਰ ਰਹੀ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਸਬੰਧਤ ਮਹਿਕਮੇ ਦੇ ਉਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਣ ਤਾਂ ਸੰਬੰਧਿਤ ਵਿਭਾਗ ਦੇ ਉਚ ਅਧਿਕਾਰੀ ਪਾਸੋਂ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾ ਕੇ ਖ਼ਰਾਬ ਕਣਕ ਦੀ ਥਾਂ ਚੰਗੀ ਗੁਣਵੱਤਾ ਵਾਲੀ ਕਣਕ ਮੁਹੱਈਆ ਕਰਵਾਈ ਜਾਵੇ ਤਾਂ ਕਿ ਗਰੀਬ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਗੁਰੂ ਬਾਜ਼ਾਰ ’ਚ ਮਾੜਾ ਮਟੀਰੀਅਲ ਲਾਉਣ ਦਾ ਮਾਮਲਾ ਮੁੜ ਗਰਮਾਇਆ ਅਗਲੀ ਖ਼ਬਰ ਹਲਕਾ ਜੰਡਿਆਲਾ ਗੁਰੂ ਵਿਚ ਹੋਏ ਰਿਕਾਰਡ ਵਿਕਾਸ ਕਾਰਜਾਂ ਦੇ ਆਧਾਰ ’ਤੇ ਲੋਕ ਮੁੜ ‘ਆਪ’ ਨੂੰ ਦੇਣਗੇ ਸਮਰਥਨ-ਸੰਧੂ ਮੁੱਛਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।