14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਧੀ ਨੂੰ ਵਿਦੇਸ਼ ਭੇਜਣ ਦੇ ਨਾਂਅ ’ਤੇ ਠੱਗੀ ਦਾ ਸ਼ਿਕਾਰ ਹੋਏ ਪਿਤਾ ਵਲੋਂ ਸਲਫਾਸ ਖਾ ਕੇ ਆਤਮ ਹੱਤਿਆ

ਅਜੀਤ ਡੈਸਕ 11-07-2026
ਗੱਗੋਮਾਹਲ/ਅਜਨਾਲਾ, 10 ਜੁਲਾਈ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਥਾਣਾ ਰਮਦਾਸ ਦੇ ਮੁੱਖ ਅਫਸਰ ਐੱਸ. ਆਈ. ਇੰਦਰਜੀਤ ਸਿੰਘ ਨੇ ਦੱਸਿਆ ਕਿ ਸਰਬਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਡਿਆਲ ਭੜੰਗ ਨੇ ਲਿਖਤੀ ਦਰਖਾਸਤ ਦੇ ਕੇ ਦੱਸਿਆ ਕਿ ਉਨ੍ਹਾਂ ਦੀ ਪੁੱਤਰੀ ਰੁਪਿੰਦਰਜੀਤ ਕੌਰ ਨੂੰ ਉੱਚ ਸਿੱਖਿਆ ਲਈ ਵਿਦੇਸ਼ ਭੇਜਣ ਸੰਬੰਧੀ ਗੁਰਪ੍ਰੀਤ ਕੌਰ ਟਰੈਵਲ ਏਜੰਟ ਪੰਧ ਓਵਰਸੀਜ਼ ਡੀ. ਬਲਾਕ ਰਣਜੀਤ ਐਵੇਨਿਊ ਅੰਮ੍ਰਿਤਸਰ ਵਲੋਂ 13 ਲੱਖ ਰੁਪਏ ਦੀ ਠੱਗੀ ਮਾਰੀ ਜਦਕਿ ਮੇਰੇ ਪਤੀ ਨੇ ਆਪਣੀ ਜ਼ਮੀਨ ਵੇਚ ਕੇ ਗੁਰਪ੍ਰੀਤ ਕੌਰ ਨੂੰ 13 ਲੱਖ ਰੁਪਏ ਦਿੱਤੇ ਹੁਣ ਬਾਰ ਬਾਰ ਰੁਪਿੰਦਰਜੀਤ ਕੌਰ ਨੂੰ ਵਿਦੇਸ਼ ਭੇਜਣ ਲਈ ਪੁੱਛਣ ਲੱਗੇ ਤਾਂ ਉਸ ਨੇ ਕੋਰੀ ਨਾਂਹ ਕਰ ਦਿੱਤੀ ਅਤੇ ਪੈਸੇ ਦੇਣ ਤੋਂ ਵੀ ਇਨਕਾਰ ਕਰ ਦਿੱਤਾ, ਮੇਰੇ ਪਤੀ ਸੁਖਵਿੰਦਰ ਸਿੰਘ (52) ਇਸ ਠੱਗੀ ਨੂੰ ਲੈ ਕੇ ਪ੍ਰੇਸ਼ਾਨ ਰਹਿਣ ਲੱਗੇ ਤੇ ਅਕਸਰ ਆਪਣੀ ਧੀ ਦੇ ਮੂੰਹ ਵੱਲ ਵੇਖ ਕੇ ਕਲੇਸ਼ ਕਰਨ ਲੱਗੇ। ਇਸੇ ਤਹਿਤ ਉਨ੍ਹਾਂ ਟਰੈਵਲ ਏਜੰਟ ਤੋਂ ਦੁਖੀ ਹੋ ਕੇ ਆਪਣੀ ਧੀ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਟੁੱਟਦਾ ਵੇਖ ਸਲਫਾਸ ਖਾ ਲਈ, ਜਿਸ ਨੂੰ ਇਲਾਜ ਲਈ ਮੁੰਦ ਹਸਪਤਾਲ ਅੰਮ੍ਰਿਤਸਰ ਲੈ ਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਥਾਣਾ ਰਮਦਾਸ ਵਿਖੇ ਗੁਰਪ੍ਰੀਤ ਕੌਰ ਟਰੈਵਲ ਏਜੰਟ ਖ਼ਿਲਾਫ਼ ਜੁਰਮ 108 ਬੀ. ਐੱਨ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਦਸਮੇਸ਼ ਸਕੂਲ ਮਹਿਤਾ ਚੌਂਕ ਦੇ ਹੋਣਹਾਰ ਵਿਦਿਆਰਥੀਆਂ ਦਾ ਕੈਬਨਿਟ ਮੰਤਰੀ ਵਲੋਂ ਸਨਮਾਨ ਅਗਲੀ ਖ਼ਬਰ ਪਿੰਡ ਨੰਗਲ ਪੰਨਵਾਂ ਤੇ ਜੇਠੂਨੰਗਲ ਵਿਖੇ ਲੋਕ ਮਿਲਣੀ ਦੌਰਾਨ ਤਲਬੀਰ ਗਿੱਲ ਨੇ ਸੁਣੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।