14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਪਾਵਰਕਾਮ ਦੇ ਪੈਨਸ਼ਨਰਾਂ ਨੇ ਮੀਟਿੰਗ ’ਚ ਕੀਤੀਆਂ ਅਹਿਮ ਵਿਚਾਰਾਂ

ਅਜੀਤ ਡੈਸਕ 11-07-2026
ਅਜਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਯੂਨੀਅਨ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਨ ਸੋਮਨਾਥ ਮਰਵਾਹਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਹਿੱਸਾ ਲਿਆ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੋਮਨਾਥ ਮਰਵਾਹਾ ਨੇ ਕਿਹਾ ਕਿ ਸੂਬਾ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੇ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਕੋਲੋਂ ਮੰਗ ਕੀਤੀ ਕਿ 01-01-16 ਤੋਂ 2.59 ਗੁਣਾਂਕ ਨਾਲ ਪੇਅ ਸਕੇਲ ਦਿੱਤਾ ਜਾਵੇ ਅਤੇ 18 ਪ੍ਰਤੀਸ਼ਤ ਡੀ.ਏ. ਦੇਣ ਤੋਂ ਇਲਾਵਾ 200 ਰੁਪਏ ਜਬਰੀ ਭੱਤਾ ਵੀ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਦਲਜੀਤ ਸਿੰਘ, ਜਸਬੀਰ ਸਿੰਘ, ਓਮ ਪ੍ਰਕਾਸ਼, ਦਰਸ਼ਨ ਸਿੰਘ, ਹਰਬੰਸ ਸਿੰਘ, ਬਲਦੇਵ ਸਿੰਘ, ਬਲਬੀਰ ਸਿੰਘ, ਹਰਭਜਨ ਸਿੰਘ ਝੰਜੋਟੀ, ਅਵਤਾਰ ਸਿੰਘ, ਹੀਰਾ ਸਿੰਘ, ਨਰਿੰਦਰ ਸਿੰਘ, ਸੁਖਵੰਤ ਸਿੰਘ, ਸਰੂਪ ਸਿੰਘ, ਬਲਬੀਰ ਸਿੰਘ ਅਤੇ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲੋਕਾਂ ਨੂੰ ਜਾਗਰੂਕ ਕਰਨ ਲਈ ਸਫ਼ਾਈ ਮਹਿੰਮ ਕਰਵਾਈ ਅਗਲੀ ਖ਼ਬਰ ਦਸਮੇਸ਼ ਸਕੂਲ ਮਹਿਤਾ ਚੌਂਕ ਦੇ ਹੋਣਹਾਰ ਵਿਦਿਆਰਥੀਆਂ ਦਾ ਕੈਬਨਿਟ ਮੰਤਰੀ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।